ਅਮਿਤ ਸ਼ਾਹ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਕੀਤਾ ਸੁਆਗਤ, PM ਮੋਦੀ ਦੀ ਕੀਤੀ ਤਾਰੀਫ਼

Friday, Nov 19, 2021 - 04:08 PM (IST)

ਅਮਿਤ ਸ਼ਾਹ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਕੀਤਾ ਸੁਆਗਤ, PM ਮੋਦੀ ਦੀ ਕੀਤੀ ਤਾਰੀਫ਼

ਨਵੀਂ ਦਿੱਲੀ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੇ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਕਦਮ ਚੁੱਕ ਕੇ ਕੁਸ਼ਲ ਰਾਜਨੇਤਾ ਹੋਣ ਦੀ ਪਛਾਣ ਦਿੱਤੀ ਹੈ। ਮੋਦੀ ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਰਾਸ਼ਟਰ ਦੇ ਨਾਮ ਸੰਬੋਧਨ ’ਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਸ਼ਾਹ ਨੇ ਇਸ ਐਲਾਨ ਤੋਂ ਬਾਅਦ ਟਵੀਟ ਕਰ ਕੇ ਕਿਹਾ,‘‘ਖੇਤੀ ਕਾਨੂੰਨਾਂ ਦੇ ਸੰਬੰਧ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ ਸੁਆਗਤ ਯੋਗ ਅਤੇ ਕੁਸ਼ਲ ਰਾਜਨੀਤਕ ਕਦਮ ਹੈ। ਜਿਵੇਂ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਰਕਾਰ ਕਿਸਾਨਾਂ ਦੀ ਸੇਵਾ ਕਰਦੀ ਰਹੇਗੀ ਅਤੇ ਹਮੇਸ਼ਾ ਉਨ੍ਹਾਂ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰੇਗੀ।’’

PunjabKesari

ਇਕ ਹੋਰ ਟਵੀਟ ’ਚ ਉਨ੍ਹਾਂ ਕਿਹਾ,‘‘ਨਰਿੰਦਰ ਮੋਦੀ ਜੀ ਦਾ ਐਲਾਨ ਇਹ ਬੇਮਿਸਾਲ ਗੱਲ ਹੈ ਕਿ ਉਨ੍ਹਾਂ ਨੇ ਇਸ ਗੱਲ ਲਈ ਗੁਰਪੁਰਬ ਦੇ ਵਿਸ਼ੇਸ਼ ਦਿਨ ਨੂੰ ਚੁਣਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਮਨ ’ਚ ਹਰੇਕ ਭਾਰਤੀ ਦੇ ਕਲਿਆਣ ਤੋਂ ਇਲਾਵਾ ਕੋਈ ਹੋਰ ਵਿਚਾਰ ਨਹੀਂ ਹੈ। ਉਨ੍ਹਾਂ ਨੇ ਅਸਾਧਾਰਣ ਸ਼ਾਸਨ ਕਲਾ ਦੀ ਪਛਾਣ ਦਿੱਤੀ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ’ਚ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨ ਪ੍ਰਕਿਰਿਆ ਪੂਰੀ ਕਰ ਦੇਣਗੇ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News