ਅਮਿਤ ਸ਼ਾਹ 16 ਨੂੰ ਚੁਣਨਗੇ ਹਰਿਆਣਾ ਦਾ ਨਵਾਂ ਮੁੱਖ ਮੰਤਰੀ

Monday, Oct 14, 2024 - 10:12 AM (IST)

ਹਰਿਆਣਾ (ਬੰਸਲ)- ਭਾਜਪਾ ਨੇ ਹਰਿਆਣਾ ’ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਪਾਰਟੀ ਦੇ ਸੰਸਦੀ ਬੋਰਡ ਨੇ ਹਰਿਆਣਾ ’ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਅਮਿਤ ਸ਼ਾਹ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ।

16 ਅਕਤੂਬਰ ਨੂੰ ਕੇਂਦਰੀ ਨਿਗਰਾਨ ਹਰਿਆਣਾ ਪਹੁੰਚਣਗੇ ਤੇ ਉਨ੍ਹਾਂ ਦੀ ਮੌਜੂਦਗੀ ’ਚ ਭਾਜਪਾ ਵਿਧਾਇਕ ਦਲ ਦੇ ਨੇਤਾ ਦੇ ਨਾਂ ’ਤੇ ਮੋਹਰ ਲੱਗੇਗੀ। ਉਸ ਤੋਂ ਬਾਅਦ ਵਿਧਾਇਕ ਦਲ ਦੇ ਨੇਤਾ ਹੋਰ ਨੇਤਾਵਾਂ ਤੇ ਵਿਧਾਇਕਾਂ ਨਾਲ ਰਾਜ ਭਵਨ ਪਹੁੰਚ ਕੇ ਰਾਜਪਾਲ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਪਾਰਟੀ ਦੇ ਸਾਰੇ ਿਵਧਾਇਕਾਂ ਨੂੰ 16 ਤੇ 17 ਅਕਤੂਬਰ ਨੂੰ ਚੰਡੀਗੜ੍ਹ ’ਚ ਹਾਜ਼ਰ ਰਹਿਣ ਲਈ ਕਿਹਾ ਹੈ। ਵਿਧਾਇਕਾਂ ਦੇ ਰਹਿਣ ਦਾ ਪ੍ਰਬੰਧ ਐੱਮ. ਐੱਲ. ਏ. ਹੋਸਟਲ ’ਚ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 17 ਅਕਤੂਬਰ ਨੂੰ ਪੰਚਕੂਲਾ ’ਚ ਆਯੋਜਿਤ ਇਕ ਵੱਡੇ ਸਮਾਰੋਹ ’ਚ ਮੁੱਖ ਮੰਤਰੀ ਨੂੰ ਸਹੁੰ ਚੁਕਵਾਈ ਜਾਵੇਗੀ। ਇਸ ਸਮਾਰੋਹ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਤੇ ਐੱਨ. ਡੀ. ਏ. ਨਾਲ ਜੁੜੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News