26 ਸਤੰਬਰ ਨੂੰ ਅੰਮ੍ਰਿਤਸਰ ਆਉਣਗੇ ਅਮਿਤ ਸ਼ਾਹ, ਇਸ ਅਹਿਮ ਬੈਠਕ ਦੀ ਕਰਨਗੇ ਪ੍ਰਧਾਨਗੀ
Sunday, Sep 24, 2023 - 03:54 PM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ 26 ਸਤੰਬਰ ਨੂੰ ਅੰਮ੍ਰਿਤਸਰ ਦੌਰੇ 'ਤੇ ਆਉਣਗੇ। ਸ਼ਾਹ ਇੱਥੇ ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਉੱਤਰੀ ਖੇਤਰੀ ਪਰੀਸ਼ਦ 'ਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ, ਜੰਮੂ-ਕਸ਼ਮੀਰ, ਚੰਡੀਗੜ੍ਹ ਅਤੇ ਲੱਦਾਖ ਸ਼ਾਮਲ ਹਨ। ਅਧਿਕਾਰਤ ਬਿਆਨ ਮੁਤਾਬਕ ਪਰੀਸ਼ਦ ਦੀ 31ਵੀਂ ਬੈਠਕ 26 ਸਤੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿਚ ਹੋਵੇਗੀ।
ਇਹ ਵੀ ਪੜ੍ਹੋ- PM ਮੋਦੀ ਨੇ ਰਚਿਆ ਇਤਿਹਾਸ, 9 ਵੰਦੇ ਭਾਰਤ ਐਕਸਪ੍ਰੈੱਸ ਟਰੇਨਾਂ ਨੂੰ ਵਿਖਾਈ ਹਰੀ ਝੰਡੀ
ਪਰੀਸ਼ਦ ਵਿਚ ਭਾਖੜਾ-ਬਿਆਸ ਮੈਨੇਜਮੈਂਟ ਬੋਰਡ, ਪੰਜਾਬ ਯੂਨੀਵਰਸਿਟੀ ਨਾਲ ਸਬੰਧਤ, ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਸੜਕਾਂ ਦਾ ਨਿਰਮਾਣ, ਪੁਨਰ ਗਠਿਤ ਸੂਬਿਆਂ ਵਿਚਕਾਰ ਪਾਣੀ ਦੀ ਵੰਡ, ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਵਿਚ ਕਿਹਾ ਗਿਆ ਹੈ ਕਿ ਭੂਮੀ ਐਕਵਾਇਰ, ਵਾਤਾਵਰਣ ਅਤੇ ਜੰਗਲਾਂ ਦੀ ਮਨਜ਼ੂਰੀ, 'ਉਡਾਨ' ਯੋਜਨਾ ਤਹਿਤ ਖੇਤਰੀ ਸੰਪਰਕ ਸਮੇਤ ਖੇਤਰੀ ਪਰੀਸ਼ਦ ਦੇ ਆਪਸੀ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 'ਮਨ ਕੀ ਬਾਤ' 'ਚ PM ਮੋਦੀ ਬੋਲੇ- ਦੇਸ਼ 'ਚ ਚੰਦਰਯਾਨ-3 ਅਤੇ G-20 ਦੀ ਚਰਚਾ
ਉੱਤਰੀ ਖੇਤਰੀ ਪਰੀਸ਼ਦ ਦੇ ਮੈਂਬਰ ਸੂਬਿਆਂ ਦੇ ਮੁੱਖ ਮੰਤਰੀ ਆਪਣੇ ਦੋ ਸੀਨੀਅਰ ਮੰਤਰੀਆਂ ਨਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਜਾਂ ਪ੍ਰਸ਼ਾਸਕ ਬੈਠਕ ਵਿਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਸੂਬਾਈ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਇਸ ਬੈਠਕ ਦਾ ਹਿੱਸਾ ਹੋਣਗੇ।
ਇਹ ਵੀ ਪੜ੍ਹੋ- ਉਹ ਦਿਨ ਦੂਰ ਨਹੀਂ, ਵੰਦੇ ਭਾਰਤ ਟਰੇਨਾਂ ਦੇਸ਼ ਦੇ ਹਰ ਹਿੱਸੇ ਨੂੰ ਜੋੜਨਗੀਆਂ: PM ਮੋਦੀ
ਦੱਸ ਦੇਈਏ ਕਿ ਦੇਸ਼ 'ਚ ਕੁੱਲ 5 ਖੇਤਰੀ ਪਰੀਸ਼ਦ ਹਨ ਜੋ ਸੂਬਾ ਪੁਨਰ ਗਠਨ ਐਕਟ-1956 ਦੇ ਸੈਕਸ਼ਨ 15 ਤੋਂ 22 ਤਹਿਤ 1957 ਬਣਾਈਆਂ ਗਈਆਂ ਸਨ। ਕੇਂਦਰੀ ਗ੍ਰਹਿ ਮੰਤਰੀ ਹਰ ਪਰੀਸ਼ਦ ਦਾ ਕਾਰਜਕਾਰੀ ਪ੍ਰਧਾਨ ਹੁੰਦਾ ਹੈ ਅਤੇ ਹਰ ਸਾਲ ਵਾਰੀ-ਵਾਰੀ ਮੇਜ਼ਬਾਨ ਸੂਬੇ ਦੇ ਮੁੱਖ ਮੰਤਰੀ ਉਪ-ਪ੍ਰਧਾਨ ਹੁੰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।