ਅਮਿਤ ਸ਼ਾਹ ਅੱਜ ਗਾਂਧੀਨਗਰ ''ਚ ਕਰਨਗੇ ਰੋਡ ਸ਼ੋਅ, ਨਾਮਜ਼ਦਗੀ ਵੀ ਕਰਨਗੇ ਦਾਖਲ

04/18/2024 5:42:53 AM

ਨੈਸ਼ਨਲ ਡੈਸਕ:- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਉਮੀਦਵਾਰ ਅਮਿਤ ਸ਼ਾਹ ਵੀਰਵਾਰ ਨੂੰ ਗਾਂਧੀਨਗਰ 'ਚ ਤਿੰਨ ਰੋਡ ਸ਼ੋਅ ਕਰਨਗੇ ਅਤੇ ਰੈਲੀ ਨੂੰ ਸੰਬੋਧਨ ਕਰਨਗੇ। ਸ਼ਾਹ ਸ਼ੁੱਕਰਵਾਰ ਨੂੰ ਗਾਂਧੀਨਗਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨਗੇ। ਭਾਜਪਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਜਪਾ ਦੀ ਗੁਜਰਾਤ ਇਕਾਈ ਦੇ ਬੁਲਾਰੇ ਯਗਨੇਸ਼ ਦਵੇ ਨੇ ਕਿਹਾ, "ਗ੍ਰਹਿ ਮੰਤਰੀ ਸ਼ਾਹ ਆਪਣਾ ਪਹਿਲਾ ਰੋਡ ਸ਼ੋਅ ਅਹਿਮਦਾਬਾਦ ਜ਼ਿਲ੍ਹੇ ਦੇ ਸਾਨੰਦ ਕਸਬੇ ਵਿੱਚ ਅਤੇ ਦੂਜਾ ਗਾਂਧੀਨਗਰ ਜ਼ਿਲ੍ਹੇ ਦੇ ਕਲੋਲ ਕਸਬੇ ਵਿੱਚ ਕਰਨਗੇ। ਉਨ੍ਹਾਂ ਦਾ ਤੀਜਾ ਰੋਡ ਸ਼ੋਅ ਅਹਿਮਦਾਬਾਦ ਸ਼ਹਿਰ ਵਿੱਚ ਹੋਵੇਗਾ, ਜਿਸ ਵਿੱਚ ਘਾਟਲੋਡੀਆ, ਨਾਰਨਪੁਰਾ ਅਤੇ ਵੇਜਲਪੁਰ ਵਰਗੇ ਖੇਤਰ ਸ਼ਾਮਲ ਹੋਣਗੇ।

ਉਨ੍ਹਾਂ ਕਿਹਾ ਕਿ ਗਾਂਧੀਨਗਰ ਲੋਕ ਸਭਾ ਹਲਕੇ ਤੋਂ ਇਕ ਵਾਰ ਫਿਰ ਤੋਂ ਚੋਣ ਲੜ ਰਹੇ ਭਾਜਪਾ ਦੇ ਸੀਨੀਅਰ ਨੇਤਾ ਸ਼ਾਹ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦਵੇ ਨੇ ਦੱਸਿਆ ਕਿ ਰੋਡ ਸ਼ੋਅ ਕਰਨ ਤੋਂ ਬਾਅਦ ਸ਼ਾਹ ਅਹਿਮਦਾਬਾਦ ਸ਼ਹਿਰ ਦੇ ਵੇਜਲਪੁਰ ਇਲਾਕੇ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਸ਼ਾਹ ਨੇ ਬੁੱਧਵਾਰ ਨੂੰ ਅਹਿਮਦਾਬਾਦ ਪਹੁੰਚ ਕੇ ਆਪਣੀ ਚੋਣ ਮੁਹਿੰਮ ਦਾ ਪ੍ਰਬੰਧਨ ਕਰਨ ਵਾਲਿਆਂ ਨਾਲ ਬੈਠਕ ਕੀਤੀ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News