ਅਮਿਤ ਸ਼ਾਹ ਨੇ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਕਿਹਾ- 75 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਕਰਨ ਦਾ ਦਿਨ

08/15/2022 2:02:06 PM

ਨਵੀਂ ਦਿੱਲੀ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਯਾਨੀ ਕਿ ਅੱਜ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਭਾਰਤ ਦੇ ਸੱਭਿਆਚਾਰ, ਜੀਵੰਤ ਲੋਕਤੰਤਰੀ ਪਰੰਪਰਾ ਅਤੇ ਪਿਛਲੇ 75 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਕਰਨ ਦਾ ਦਿਨ ਹੈ। ਸ਼ਾਹ ਨੇ  ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਰਾਸ਼ਟਰੀ ਹਿੱਤਾਂ ਨੂੰ ਮੁੱਖ ਰੱਖ ਕੇ ਸਾਡੇ ਬਹਾਦਰ ਸੈਨਾਨੀਆਂ ਦੇ ਇਕ ਮਜ਼ਬੂਤ ਅਤੇ ਸਵੈ-ਨਿਰਭਰ ਭਾਰਤ ਦੇ ਸੁਫ਼ਨੇ ਨੂੰ ਪੂਰਾ ਕਰ ਰਹੇ ਹਨ।  

PunjabKesari

ਸ਼ਾਹ ਨੇ ਟਵੀਟ ਕੀਤਾ, ‘‘ 76ਵੇਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ। ਇਹ 75 ਸਾਲਾਂ ਦੀ ਪਰੰਪਰਾ ਅਤੇ ਪ੍ਰਾਪਤੀਆਂ ’ਤੇ ਮਾਣ ਕਰਨ ਦਾ ਦਿਨ ਹੈ। ਅੱਜ ਭਾਰਤ ਦੇ ਸੱਭਿਆਚਾਰ, ਜੀਵੰਤ ਲੋਕਤੰਤਰੀ ਪਰੰਪਰਾ ਅਤੇ ਪਿਛਲੇ 75 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਕਰਨ ਦਾ ਦਿਨ ਹੈ। ਖ਼ੁਦ ਨੂੰ ਤਿਲ-ਤਿਲ ਸਾੜ ਕੇ ਦੇਸ਼ ਦੀ ਆਜ਼ਾਦੀ ਦਾ ਸੂਰਜ ਚੜ੍ਹਾਉਣ ਵਾਲੇ ਸੁਤੰਤਰਤਾ ਸੈਨਾਨੀਆਂ ਅਤੇ  ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਨਮਨ ਕਰਦਾ ਹਾਂ।’’

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ‘‘ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ’ਤੇ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਸ਼ਤਾਬਦੀ ਸਾਲ ਤੱਕ ਭਾਰਤ ਨੂੰ ਮੁੜ ਵਿਸ਼ਵ ਗੁਰੂ ਬਣਾਉਣ ਦੀ ਇਸ ਨਿਰੰਤਰ ਵਿਕਾਸ ਯਾਤਰਾ ਵਿਚ ਆਪਣਾ ਪੂਰਾ ਯੋਗਦਾਨ ਪਾਓ।


Tanu

Content Editor

Related News