ਜੰਮੂ-ਸ਼੍ਰੀਨਗਰ ਹਾਈਵੇਅ ''ਤੇ ਇਕ ਟਰੱਕ ''ਚੋਂ ਗੋਲਾ-ਬਾਰੂਦ ਬਰਾਮਦ, 2 ਲੋਕ ਗ੍ਰਿਫ਼ਤਾਰ

Wednesday, Sep 09, 2020 - 10:57 AM (IST)

ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਪੁਲਸ ਨੇ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ 'ਤੇ ਹਥਿਆਰ ਅਤੇ ਗੋਲਾ-ਬਾਰੂਦ ਨਾਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਬਰਾਮਦ ਹਥਿਆਰਾਂ ਵਿਚ ਐੱਮ-4 ਅਮਰੀਕੀ ਕਾਰਬਾਈਨ ਵੀ ਸ਼ਾਮਲ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਯਾਨੀ ਕਿ ਅੱਜ ਦੱਸਿਆ ਕਿ ਹਥਿਆਰਾਂ ਦੀ ਸਪਲਾਈ ਬਾਰੇ ਪੁਖ਼ਤਾ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਦਸਤਿਆਂ ਦੀ ਸਾਂਝੀ ਮੁਹਿੰਮ 'ਚ  ਕੁਲਗਾਮ ਜ਼ਿਲ੍ਹੇ 'ਚ ਜਵਾਹਰ ਸੁਰੰਗ ਕੋਲ ਮੰਗਲਵਾਰ ਅੱਧੀ ਰਾਤ ਇਕ ਟਰੱਕ ਨੂੰ ਰੋਕਿਆ ਅਤੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ।

ਸੁਰੱਖਿਆ ਦਸਤਿਆਂ ਨੇ ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚ ਇਕ ਏ.ਕੇ-47, ਐੱਮ-4 ਅਮਰੀਕੀ ਕਾਰਬਾਈਨ, 6 ਚਾਇਨੀਜ਼ ਪਿਸਤੌਲਾਂ ਅਤੇ 12 ਮੈਗਜੀਨ ਬਰਾਮਦ ਹੋਏ। ਉਨ੍ਹਾਂ ਨੇ ਦੱਸਿਆ ਕਿ ਟਰੱਕ ਜੰਮੂ ਖੇਤਰ ਦੇ ਅਖਨੂਰ ਤੋਂ ਘਾਟੀ ਆ ਰਿਹਾ ਸੀ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਟਰੱਕ ਵਿਚ ਸਵਾਰ ਦੋ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਮੁਤਾਬਕ ਫੜ੍ਹੇ ਗਏ ਦੋਸ਼ੀਆਂ ਦੇ ਅੱਤਵਾਦੀਆਂ ਸੰਗਠਨਾਂ ਨਾਲ ਜੁੜੇ ਹੋਣ ਦਾ ਸ਼ੱਕ ਹੈ। ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਿਲਸਿਲੇ ਵਿਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।


Tanu

Content Editor

Related News