ਵੱਡੀ ਖ਼ਬਰ : ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Friday, Jul 05, 2024 - 11:43 AM (IST)

ਵੱਡੀ ਖ਼ਬਰ : ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਨੈਸ਼ਨਲ ਡੈਸਕ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣ ਲਈ ਸੰਸਦ ਭਵਨ ਵਿਚ ਪਹੁੰਚ ਚੁੱਕੇ ਹਨ। ਬਸ ਕੁਝ ਸਮੇਂ ਬਾਅਦ ਹੀ  ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਦੇ ਵਜੋਂ ਸਹੁੰ ਚੁਕਾਈ ਜਾਵੇਗੀ। ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਸਿਰਫ਼ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਵੇਗਾ।

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ 'ਤੇ ਰੋਕ ਰਹੇਗੀ। ਇਨ੍ਹਾਂ 4 ਦਿਨਾਂ ਵਿਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ। ਦਰਅਸਲ ਪੰਜਾਬ ਪੁਲਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ਾ ਹੈ, ਅਜਿਹੇ 'ਚ ਸੁਰੱਖਿਆ ਪੱਖੋਂ ਪੁਲਸ ਚੌਕੰਨੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐੱਨ. ਐੱਸ. ਏ. ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਵਿਚੋਂ ਬਾਹਰ ਆ ਰਿਹਾ ਹੈ।ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੀ ਜੇਲ੍ਹ ਵਿਚ ਨਜ਼ਰਬੰਦੀ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ। 

ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News