ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੀ ਹਾਲਤ ਵਿਗੜੀ
Friday, Mar 15, 2024 - 06:19 PM (IST)
ਆਸਾਮ/ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਖ਼ਰਾਬ ਹੋ ਚੁੱਕੀ ਹੈ। ’’ ਇਹ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਪ੍ਰੈੱਸ ਕਾਨਫਰੰਸ ’ਚ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਇਕ ਪੱਤਰ ਭੇਜ ਕੇ ਮੈਨੂੰ ਆਪਣਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਲਈ ਮੈਂ ਅੱਜ ਪ੍ਰੈੱਸ ਕਾਨਫਰੰਸ ਵੀ ਕਰ ਰਿਹਾ ਹਾਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਣ ਕਮਿਸ਼ਨ ਕੱਲ੍ਹ ਕਰੇਗਾ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ
ਬੀਤੇਂ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਜੇਲ੍ਹ ’ਚ ਗਈ ਸੀ। ਉਨ੍ਹਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਮੇਰੇ ਸਾਹਮਣੇ ਖੂਨ ਦੀ ਉਲਟੀ ਕੀਤੀ ਹੈ। ਉਹ ਆਪਣੇ ਕੁਰਸੀ ਤੋਂ ਵੀ ਨਹੀਂ ਉੱਠ ਸਕਦੇ ਸਗੋਂ ਸਹਾਰਾ ਦੇ ਕੇ ਉਨ੍ਹਾਂ ਨੂੰ ਉਠਾਉਣਾ ਪੈਂਦਾ ਹੈ। ਉਹ ਇਸ ਸਮੇਂ ਭੁੱਖ ਹੜਤਾਲ ’ਤੇ ਹਨ, ਸਿਰਫ਼ ਪਾਣੀ ਹੀ ਪੀਂਦੇ ਹਨ। ਉਨ੍ਹਾਂ ਦੀ ਸਿਰਫ਼ ਇਕੋ ਹੀ ਮੰਗ ਹੈ ਕਿ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕੀਤਾ ਜਾਵੇ। ਜੇਕਰ ਉਨ੍ਹਾਂ ਦੀ ਸ਼ਹੀਦੀ ਹੁੰਦੀ ਹੈ ਤਾਂ ਇਸ ਲਈ ਸਿਰਫ਼ ਸੂਬਾ ਸਰਕਾਰ ਹੀ ਦੋਸ਼ੀ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਪੀ. ਏ. ਅਵਤਾਰ ਸਿੰਘ ਸੰਧੂ ਵੀ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8