ਅੰਮ੍ਰਿਤਸਰ ਧਮਾਕਾ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁਲਾਈ ਬੈਠਕ

Monday, Nov 19, 2018 - 12:15 PM (IST)

ਅੰਮ੍ਰਿਤਸਰ ਧਮਾਕਾ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁਲਾਈ ਬੈਠਕ

ਨਵੀਂ ਦਿੱਲੀ— ਅੰਮ੍ਰਿਤਸਰ 'ਚ ਐਤਵਾਰ ਭਾਵ ਕੱਲ ਰਾਜਾਸਾਂਸੀ ਸਥਿਤ ਅਦਲੀਵਾਲਾ ਪਿੰਡ 'ਚ ਨਿਰੰਕਾਰੀ ਭਵਨ 'ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਵਿਚ 3 ਲੋਕ ਮਾਰੇ ਗਏ ਅਤੇ 20 ਦੇ ਕਰੀਬ ਜ਼ਖਮੀ ਹੋ ਗਏ। ਇਸ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਸ ਹਮਲੇ ਦੇ ਸਬੰਧ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਨੂੰ ਲੈ ਕੇ ਬੈਠਕ ਬੁਲਾਈ ਹੈ। ਬੈਠਕ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੁਲਾਈ ਹੈ। ਇਸ ਬੈਠਕ 'ਚ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇੰਟੈਲੀਜੈਂਸ ਬਿਊਰੋ, ਰਾਅ ਅਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਮੌਜੂਦ ਹਨ। ਦੱਸਣਯੋਗ ਹੈ ਕਿ ਇਸ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਸੀ ਅਤੇ ਸਥਿਤੀ ਦਾ ਜਾਇਜ਼ਾ ਲਿਆ ਸੀ।


Related News