ਮਾਇਆਵਤੀ ਨੇ ਅੰਮ੍ਰਿਤਸਰ ਰੇਲ ਹਾਦਸੇ ''ਤੇ ਪ੍ਰਗਟਾਇਆ ਦੁੱਖ, ਕਿਹਾ- ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ

Sunday, Oct 21, 2018 - 12:54 PM (IST)

ਮਾਇਆਵਤੀ ਨੇ ਅੰਮ੍ਰਿਤਸਰ ਰੇਲ ਹਾਦਸੇ ''ਤੇ ਪ੍ਰਗਟਾਇਆ ਦੁੱਖ, ਕਿਹਾ- ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ

ਨਵੀਂ ਦਿੱਲੀ (ਭਾਸ਼ਾ)— ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਦੇ ਅੰਮ੍ਰਿਤਸਰ ਵਿਚ ਦੁਸਹਿਰਾ ਪ੍ਰੋਗਰਾਮ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ 61 ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਮਾਇਆਵਤੀ ਨੇ ਇਸ ਘਟਨਾ ਨੂੰ ਗੰਭੀਰ ਲਾਪ੍ਰਵਾਹੀ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਲਾਪ੍ਰਵਾਹੀ ਲਈ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। 

ਮਾਇਆਵਤੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰੇਲਵੇ ਅਤੇ ਪੰਜਾਬ ਸਰਕਾਰ ਸਹੀ ਮੁਆਵਜ਼ਾ ਦੇਵੇ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਬਿਨਾਂ ਆਗਿਆ ਦੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ 'ਤੇ ਸਖਤੀ ਨਾਲ ਰੋਕ ਲਾਈ ਜਾਣੀ ਚਾਹੀਦੀ ਹੈ, ਤਾਂ ਕਿ ਭਵਿੱਖ ਵਿਚ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਣ।  ਅੰਮ੍ਰਿਤਸਰ ਦੀ ਘਟਨਾ ਨੇ ਦੇਸ਼ ਦਾ ਮਾਹੌਲ ਦੁੱਖ ਤੇ ਦਰਦ ਵਿਚ ਬਦਲ ਦਿੱਤਾ ਹੈ।


Related News