AMU ਦੇ ਵਾਈਸ ਚਾਂਸਲਰ ਦੀ ਜਾਨ ਨੂੰ ਖਤਰਾ, DGP ਨੂੰ ਲਾਈ ਸੁਰੱਖਿਆ ਦੀ ਗੁਹਾਰ
Saturday, Jan 11, 2020 - 04:03 PM (IST)

ਲਖਨਊ—ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) 'ਚ ਬੀਤੇ 15 ਦਸੰਬਰ ਨੂੰ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਬੰਦ ਏ.ਐੱਮ.ਯੂ. ਕੈਂਪਸ ਹੁਣ ਦੁਬਾਰਾ ਖੁੱਲ੍ਹਣ ਲਈ ਤਿਆਰ ਹੈ। ਇਸ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਤਾਰਿਕ ਮੰਸੂਰ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਸੂਬੇ ਦੇ ਚੀਫ ਸੈਕਟਰੀ ਅਤੇ ਡੀ.ਜੀ.ਪੀ ਨੂੰ ਚਿੱਠੀ ਲਿਖੀ ਹੈ। ਇਸ 'ਚ ਉਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਗੱਲ ਕੀਤੀ ਹੈ। ਅਲੀਗੜ੍ਹ ਐੱਸ.ਐੱਸ.ਪੀ ਨੇ ਕਿਹਾ ਹੈ ਕਿ ਏ.ਐੱਮ.ਯੂ ਦੇ ਵਾਈਸ ਚਾਂਸਲਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
ਬੀਤੇ ਵੀਰਵਾਰ ਨੂੰ ਏ.ਐੱਮ.ਯੂ 'ਚ ਵਿਦਿਆਰਥੀਆਂ ਨੇ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ.ਆਰ.ਸੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ 20-25 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਸੀ।
ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਸਿਰਫ ਕੇਰਲ,ਕਸ਼ਮੀਰ ਅਤੇ ਆਸਾਮ ਦੀ ਆਜ਼ਾਦੀ ਦੇ ਨਾਅਰੇ ਵੀ ਲਗਾਏ, ਇਸ ਮਾਮਲੇ 'ਚੇ ਕੇਸ ਦਰਜ ਕਰ ਕਾਰਵਾਈ ਕਰਦੇ ਹੋਏ ਅਲੀਗੜ੍ਹ ਜ਼ਿਲਾ ਪ੍ਰਸ਼ਾਸਨ ਨੇ ਕਿਹਾ ਹੈ ਕਿ ਕੈਂਪਸ 'ਚ ਨਾਅਰੇ ਲਗਾਏ।