ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ

Saturday, Oct 21, 2023 - 01:19 PM (IST)

ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ

ਕੌਸ਼ਾਂਬੀ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ 'ਚ 8 ਸਾਲ ਦੀ ਬੱਚੀ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ 8 ਸਾਲ ਦੀ ਬੱਚੀ ਆਪਣੇ ਘਰ ਦੇ ਦਰਵਾਜ਼ੇ 'ਤੇ ਖੇਡ ਰਹੀ ਸੀ ਤਾਂ ਦੋਸ਼ੀ ਬੱਚੀ ਨੂੰ ਵਰਗਲਾ ਕੇ ਪਿੰਡ ਦੇ ਬਾਹਰ ਇਕ ਝੋਨੇ ਦੇ ਖੇਤ 'ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਜਦੋਂ ਬੱਚੀ ਬੇਹੋਸ਼ ਹੋ ਗਈ ਤਾਂ ਉਹ ਉਸ ਨੂੰ ਛੱਡ ਕੇ ਭੱਜ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵਿਭਾਗ 'ਚ ਹੜਕੰਪ ਮਚ ਗਿਆ। ਪੁਲਸ ਅਧਿਕਾਰੀਆਂ ਨੇ ਪੁਲਸ ਅਤੇ ਫੀਲਡ ਯੂਨਿਟ ਦੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਮਾਸੂਮ ਬੱਚੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ- ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਹੈਰਾਨ ਕਰ ਦੇਵੇਗੀ ਵਜ੍ਹਾ

ਓਧਰ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਦਾ ਪੁਲਸ ਨਾਲ ਮੁਕਾਬਲਾ ਹੋਇਆ। ਪੁਲਸ ਦੀ ਕਾਰਵਾਈ ਦੌਰਾਨ ਦੋਸ਼ੀ ਨੇ ਪਿਸਤੌਲ ਨਾਲ ਪੁਲਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਟੀਮ ਨੇ ਆਪਣਾ ਬਚਾਅ ਕਰਦੇ ਹੋਏ ਜਵਾਬੀ ਕਾਰਵਾਈ ਕੀਤੀ ਅਤੇ ਦੋਸ਼ੀ ਦੀ ਲੱਤ 'ਚ ਗੋਲੀ ਲੱਗ ਗਈ। ਪੁਲਸ ਨੇ ਜ਼ਖ਼ਮੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਸ ਮੁਕਾਬਲੇ ਦੌਰਾਨ ਕੁਝ ਪੁਲਸ ਮੁਲਾਜ਼ਮਾਂ ਨੂੰ ਵੀ ਸੱਟਾਂ ਲੱਗੀਆਂ। 

ਇਹ ਵੀ ਪੜ੍ਹੋ-  ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਵਰੁਅਚਲ ਦਰਸ਼ਨ ਸ਼ੁਰੂ

ਐਡੀਸ਼ਨਲ ਐੱਸ. ਪੀ ਸਮਰ ਬਹਾਦੁਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕੋਖਰਾਜ ਥਾਣਾ ਖੇਤਰ 'ਚ 8 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਵਾਰਦਾਤ ਤੋਂ ਬਾਅਦ ਦੋਸ਼ੀ ਖੇਤਾਂ ਵੱਲ ਭੱਜ ਰਿਹਾ ਸੀ, ਜਿਸ ਦੌਰਾਨ ਉਸ ਦਾ ਪੁਲਸ ਨਾਲ ਮੁਕਾਬਲਾ ਹੋ ਗਿਆ। ਦੋਸ਼ੀ ਦੀ ਲੱਤ 'ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋੋ-  ਮਾਸੂਮ ਭਤੀਜੀ ਦੇ ਰੋਣ ਦੀ ਆਵਾਜ਼ ਨੇ ਖ਼ਰਾਬ ਕੀਤੀ ਨੀਂਦ ਤਾਂ ਚਾਚੀ ਨੇ ਕੀਤਾ ਕਤਲ, ਸੋਫੇ ਹੇਠਾਂ ਲੁਕਾਈ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News