ਨੌਜਵਾਨ ਦਾ ਸ਼ਰਮਨਾਕ ਕਾਰਾ, 85 ਸਾਲਾ ਬਜ਼ੁਰਗ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੋ ਗਈ ਮੌਤ

Tuesday, Jul 30, 2024 - 04:55 AM (IST)

ਬਰੇਲੀ — ਬਰੇਲੀ ਦੇ ਹਾਫਿਜ਼ ਗੰਜ ਇਲਾਕੇ 'ਚ ਸੋਮਵਾਰ ਨੂੰ ਇਕ ਨੌਜਵਾਨ ਨੇ ਬਜ਼ੁਰਗ ਔਰਤ ਦੇ ਘਰ 'ਚ ਦਾਖਲ ਹੋ ਕੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ 35 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਰਾਕੇਸ਼ ਵਜੋਂ ਹੋਈ ਹੈ, ਜੋ ਗੁਆਂਢ ਵਿੱਚ ਰਹਿੰਦਾ ਹੈ।

ਸੀਨੀਅਰ ਪੁਲਸ ਕਪਤਾਨ ਅਨੁਰਾਗ ਆਰੀਆ ਨੇ ਦੱਸਿਆ ਕਿ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ (85) ਆਪਣੇ ਘਰ 'ਚ ਇਕੱਲੀ ਰਹਿੰਦੀ ਸੀ। ਉਸ ਦੇ ਪਤੀ ਅਤੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਔਰਤ ਦਾ ਭਰਾ ਅਤੇ ਭਰਜਾਈ ਗੁਆਂਢ 'ਚ ਰਹਿੰਦੇ ਹਨ ਅਤੇ ਔਰਤ ਦੀ ਨੂੰਹ ਉਨ੍ਹਾਂ ਦੇ ਨਾਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਔਰਤ ਦੀ ਨੂੰਹ ਅਨੁਸਾਰ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਜਦੋਂ ਉਹ ਕਿਸੇ ਕੰਮ ਲਈ ਘਰ ਗਈ ਤਾਂ ਉਹ ਇਹ ਦੇਖ ਕੇ ਹੈਰਾਨ ਰਹਿ ਗਈ ਕਿ ਇਲਾਕੇ ਦਾ ਹੀ ਇਕ ਨੌਜਵਾਨ ਰਾਕੇਸ਼ ਉਸ ਦੀ ਬਜ਼ੁਰਗ ਮਾਂ ਨਾਲ ਜਬਰ-ਜ਼ਨਾਹ ਕਰ ਰਿਹਾ ਸੀ।

ਪੁਲਸ ਨੇ ਦੱਸਿਆ ਕਿ ਜਦੋਂ ਬਜ਼ੁਰਗ ਔਰਤ ਦੀ ਨੂੰਹ ਨੇ ਰੌਲਾ ਪਾਇਆ ਤਾਂ ਦੋਸ਼ੀ ਨੌਜਵਾਨ ਰਾਕੇਸ਼ ਉਥੋਂ ਭੱਜ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਪਰ ਇਸ ਦੌਰਾਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਆਰੀਆ ਨੇ ਦੱਸਿਆ ਕਿ ਮੁਲਜ਼ਮ ਸ਼ਰਾਬੀ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News