ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਅੱਤਵਾਦੀਆਂ ਦਾ ਇਕ ਸਹਿਯੋਗੀ ਹਥਿਆਰਾਂ ਸਮੇਤ ਗ੍ਰਿਫ਼ਤਾਰ

04/18/2022 1:14:23 PM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ ਇਕ ਚੀਨੀ ਪਿਸਤੌਲ, 2 ਪਿਸਤੌਲ ਮੈਗਜ਼ੀਨ, 9 ਐੱਮ.ਐੱਮ. ਦੇ 13 ਕਾਰਤੂਸ ਅਤੇ ਇਕ ਮੋਬਾਇਲ ਫ਼ੋਨ ਸਮੇਤ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਹੰਦਵਾੜਾ ਦੇ ਸੋਨਮੁੱਲਾਹ ਚੌਰਾਹੇ 'ਤੇ ਬਣੀ ਇਕ ਚੌਕੀ 'ਤੇ ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਉਸ ਨੂੰ ਰੋਕਿਆ ਤਾਂ ਉਸ ਨੇ ਨਾਕਾ ਦਲ ਦੇਖ ਕੇ ਦੌੜਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਫ਼ੋਰਸ ਨੇ ਉਸ ਨੂੰ ਫੜ ਲਿਆ। ਉਨ੍ਹਾਂ ਦੱਸਿਆ ਕਿ ਉਸ ਦੀ ਪਛਾਣ ਬਸ਼ੀਰ ਅਹਿਮਦ ਕੁਮਾਰ ਦੇ ਤੌਰ 'ਤੇ ਹੋਈ ਹੈ। ਉਹ ਕਿਹੜੇ ਅੱਤਵਾਦੀ ਸੰਗਠਨ ਅਤੇ ਅੱਤਵਾਦੀਆਂ ਨਾਲ ਸੰਪਰਕ 'ਚ ਹੈ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


DIsha

Content Editor

Related News