ਬੀਜਾਪੁਰ ''ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁੱਠਭੇੜ: 2 ਮਾਓਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ
Thursday, Jan 29, 2026 - 02:23 PM (IST)
ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਦੱਖਣੀ ਖੇਤਰ 'ਚ ਅੱਜ ਸੁਰੱਖਿਆ ਬਲਾਂ ਤੇ ਮਾਓਵਾਦੀਆਂ ਵਿਚਕਾਰ ਭਿਆਨਕ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਇਸ ਕਾਰਵਾਈ 'ਚ ਦੋ ਨਕਸਲੀ ਮਾਰੇ ਗਏ ਹਨ, ਹਾਲਾਂਕਿ ਪੁਲਸ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਮੁੱਠਭੇੜ ਅੱਜ ਸਵੇਰੇ ਲਗਭਗ 7 ਵਜੇ ਸ਼ੁਰੂ ਹੋਈ। ਡੀ.ਆਰ.ਜੀ. (ਡਿਸਟ੍ਰਿਕਟ ਰਿਜ਼ਰਵ ਗਾਰਡ) ਦੀ ਟੀਮ ਵੱਲੋਂ ਇਹ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜੰਗਲਾਂ ਵਿੱਚ ਰੁਕ-ਰੁਕ ਕੇ ਫਾਇਰਿੰਗ ਜਾਰੀ ਹੈ ਅਤੇ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ
ਸੁਰੱਖਿਆ ਬਲਾਂ ਨੂੰ ਇਲਾਕੇ 'ਚ ਹਥਿਆਰਬੰਦ ਨਕਸਲੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਡੀ.ਆਰ.ਜੀ. ਦੀ ਟੀਮ ਨੇ ਵਿਸ਼ੇਸ਼ ਸਰਚ ਮੁਹਿੰਮ ਸ਼ੁਰੂ ਕੀਤੀ। ਦੱਖਣੀ ਬੀਜਾਪੁਰ ਦੇ ਜੰਗਲਾਂ 'ਚ ਪਿਛਲੇ ਕੁਝ ਦਿਨਾਂ ਤੋਂ ਨਕਸਲੀ ਗਤੀਵਿਧੀਆਂ ਦੀ ਸ਼ੰਕਾ ਜਤਾਈ ਜਾ ਰਹੀ ਸੀ।
ਵਾਧੂ ਸੁਰੱਖਿਆ ਬਲ ਰਵਾਨਾ
ਸਥਿਤੀ ਨੂੰ ਦੇਖਦੇ ਹੋਏ ਮੌਕੇ 'ਤੇ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ। ਛੱਤੀਸਗੜ੍ਹ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਪ੍ਰੇਸ਼ਨ ਅਜੇ ਜਾਰੀ ਹੈ, ਇਸ ਲਈ ਘਟਨਾ ਦੇ ਵੇਰਵੇ ਜਾਂ ਬਰਾਮਦਗੀ ਬਾਰੇ ਪੂਰੀ ਜਾਣਕਾਰੀ ਅਪ੍ਰੇਸ਼ਨ ਖ਼ਤਮ ਹੋਣ ਤੋਂ ਬਾਅਦ ਹੀ ਸਾਂਝੀ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
