ਮਠਿਆਈ ਬਣਾਉਂਦੇ ਸਮੇਂ ਗੈਸ ਪਾਈਪ ਲੀਕ ਹੋਣ ਕਾਰਨ ਹੋਇਆ ਧਮਾਕਾ, 3 ਲੋਕ ਜ਼ਿੰਦਾ ਸੜੇ

Sunday, Aug 18, 2024 - 07:21 AM (IST)

ਮਠਿਆਈ ਬਣਾਉਂਦੇ ਸਮੇਂ ਗੈਸ ਪਾਈਪ ਲੀਕ ਹੋਣ ਕਾਰਨ ਹੋਇਆ ਧਮਾਕਾ, 3 ਲੋਕ ਜ਼ਿੰਦਾ ਸੜੇ

ਨੈਸ਼ਨਲ ਡੈਸਕ : ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਦੇ ਪਥਲਗਾਓਂ 'ਚ ਸ਼ਨੀਵਾਰ ਨੂੰ ਪ੍ਰਸ਼ਾਦ ਦੀ ਮਠਿਆਈ ਬਣਾਉਂਦੇ ਸਮੇਂ ਗੈਸ ਪਾਈਪ ਲੀਕ ਹੋਣ ਕਾਰਨ ਧਮਾਕਾ ਹੋ ਗਿਆ ਜਿਸ ਕਾਰਨ ਇਕ ਮਠਿਆਈ ਵਾਲੇ ਸਮੇਤ ਤਿੰਨ ਕਾਰੀਗਰ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਸ ਹਾਦਸੇ ਵਿਚ ਲਕਸ਼ਮਣ ਹਲਵਾਈ, ਮਹਿੰਦਰ ਯਾਦਵ ਅਤੇ ਪ੍ਰਸ਼ਾਂਤ ਚੌਹਾਨ ਬੁਰੀ ਤਰ੍ਹਾਂ ਝੁਲਸ ਗਏ।

ਮੌਕੇ 'ਤੇ ਮੌਜੂਦ ਪਰਿਵਾਰ ਅਤੇ ਆਸਪਾਸ ਦੇ ਲੋਕਾਂ ਨੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਇਸ ਦੌਰਾਨ ਲਕਸ਼ਮਣ ਹਲਵਾਈ, ਮਹਿੰਦਰ ਯਾਦਵ ਅਤੇ ਪ੍ਰਸ਼ਾਂਤ ਚੌਹਾਨ ਨੂੰ ਸਿਵਲ ਹਸਪਤਾਲ ਪਥਲਗਾਓਂ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Sandeep Kumar

Content Editor

Related News