ਮਹੰਤ ਨਰਿੰਦਰ ਗਿਰੀ ਦੀ ਮੌਤ ਦੇ ਮਾਮਲੇ ''ਚ ਆਨੰਦ ਗਿਰੀ ਹਰਿਦੁਆਰ ਤੋਂ ਗ੍ਰਿਫਤਾਰ

Tuesday, Sep 21, 2021 - 08:50 PM (IST)

ਲਖਨਊ - ਉੱਤਰ ਪ੍ਰਦੇਸ਼ ਪੁਲਸ ਨੇ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਦੀ ਕਥਿਤ ਆਤਮ ਹੱਤਿਆ ਦੇ ਮਾਮਲੇ ਵਿੱਚ ਉਨ੍ਹਾਂ ਦੇ ਚੇਲੇ ਆਨੰਦ ਗਿਰੀ ਨੂੰ ਹਰਿਦੁਆਰ ਤੋਂ ਹਿਰਾਸਤ ਵਿੱਚ ਲਿਆ ਹੈ। ਵਧੀਕ ਪੁਲਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਮੰਗਲਵਾਰ ਨੂੰ ਦੱਸਿਆ ਕਿ ਆਨੰਦ ਗਿਰੀ ਦੇ ਖ਼ਿਲਾਫ਼ ਆਤਮ ਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਸੋਮਵਾਰ ਰਾਤ ਹਿਰਾਸਤ ਵਿੱਚ ਲਿਆ ਗਿਆ। ਸੋਮਵਾਰ ਨੂੰ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਨੇ ਆਪਣੇ ਮੱਠ ਬਾਘੰਬਰੀ ਗੱਦੀ ਵਿੱਚ ਕਥਿਤ ਤੌਰ 'ਤੇ ਫ਼ਾਂਸੀ ਲਗਾ ਕੇ ਆਤਮ ਹੱਤਿਆ ਕਰ ਲਈ ਸੀ। ਪੁਲਸ ਮੁਤਾਬਕ, ਮਹੰਤ ਨਰਿੰਦਰ ਗਿਰੀ ਦੀ ਲਾਸ਼ ਦੇ ਕੋਲ ਸੱਤ-ਅੱਠ ਪੇਜ ਦਾ ਇੱਕ ਸੁਸਾਈਡ ਨੋਟ ਪਾਇਆ ਗਿਆ ਜਿਸ ਵਿੱਚ ਉਨ੍ਹਾਂ ਨੇ ਕਈ ਗੱਲਾਂ ਲਿਖੀਆਂ ਸਨ।

ਕੁਮਾਰ ਨੇ ਦੱਸਿਆ ਕਿ ਸੁਸਾਈਡ ਨੋਟ ਵਿੱਚ ਤਿੰਨ ਲੋਕਾਂ ਦੇ ਨਾਮ ਸਨ ਅਤੇ ਐੱਫ.ਆਈ.ਆਰ. ਦੇ ਆਧਾਰ 'ਤੇ ਆਨੰਦ ਗਿਰੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ, ਉਸ ਨੂੰ ਅੱਗੇ ਦੀ ਜਾਂਚ ਲਈ ਇਲਾਹਾਬਾਦ ਲਿਆਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਕੁਮਾਰ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਜਾਰੀ ਹੈ ਅਤੇ ਸੂਬਾ ਪੁਲਸ ਮਾਮਲੇ ਨੂੰ ਸੰਭਾਲਣ ਵਿੱਚ ਸਮਰੱਥ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News