ਆਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਰਾਜਪਾਲ

01/19/2018 10:50:08 PM

ਨਵੀਂ ਦਿੱਲੀ— ਗੁਜਰਾਤ ਦੀ ਸਾਬਕਾ ਮੁੱਖ ਮੰਤਰੀ ਆਨੰਦੀਬੇਨ ਪਟੇਲ ਮੱਧ ਪ੍ਰਦੇਸ਼ ਦੀ ਰਾਜਪਾਲ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਨੰਦੀਬੇਨ ਨੂੰ ਇਸ ਦੇ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਵਰਣਨਯੋਗ ਹੈ ਕਿ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੀ ਆਨੰਦੀਬੇਨ ਦੇ ਲੰਮੇ ਸਮੇਂ ਤੋਂ ਰਾਜਪਾਲ ਬਣਾਏ ਜਾਣ ਦੀ ਚਰਚਾ ਚੱਲ ਰਹੀ ਸੀ। ਅਜੇ ਗੁਜਰਾਤ ਦੇ ਰਾਜਪਾਲ ਓਮ ਪ੍ਰਕਾਸ਼ ਕੋਹਲੀ ਮੱਧ ਪ੍ਰਦੇਸ਼ ਦੇ ਰਾਜਪਾਲ ਦਾ ਵਾਧੂ ਕਾਰਜਭਾਰ ਦੇਖ ਰਹੇ ਹਨ।