JDU ਦਾ ਵੱਡਾ ਐਕਸ਼ਨ ! ਅਨੰਤ ਸਿੰਘ ਤੇ ਪਤਨੀ ਨੀਲਮ ਦੇਵੀ ਨੂੰ ਪਾਰਟੀ ''ਚੋਂ ਕੱਢਿਆ
Saturday, Oct 24, 2026 - 06:31 PM (IST)
ਪਟਨਾ : ਬਿਹਾਰ ਵਿੱਚ ਜਨਤਾ ਦਲ ਯੂਨਾਈਟਿਡ (JDU) ਨੇ ਮੋਕਾਮਾ ਦੇ ਵਿਧਾਇਕ ਅਨੰਤ ਸਿੰਘ ਖ਼ਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਉਨ੍ਹਾਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਗਈ ਹੈ। ਪਾਰਟੀ ਨੇ ਅਨੰਤ ਸਿੰਘ ਦੀ ਪਤਨੀ ਅਤੇ ਸਾਬਕਾ ਵਿਧਾਇਕ ਨੀਲਮ ਦੇਵੀ ਖ਼ਿਲਾਫ਼ ਵੀ ਅਨੁਸ਼ਾਸਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ।
ਇਹ ਫ਼ੈਸਲਾ ਵਿਧਾਨ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪਾਰਟੀ ਅੰਦਰ ਪੈਦਾ ਹੋਏ ਵਿਵਾਦ ਤੋਂ ਬਾਅਦ ਲਿਆ ਗਿਆ ਹੈ। ਪਾਰਟੀ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਅਨੰਤ ਸਿੰਘ ਨੇ ਵਿਧਾਨ ਪ੍ਰੀਸ਼ਦ ਚੋਣਾਂ ਵਿੱਚ ਜੇਡੀਯੂ ਉਮੀਦਵਾਰ ਦੇ ਵਿਰੋਧ ਵਿੱਚ ਪ੍ਰਚਾਰ ਕੀਤਾ ਤੇ ਦੂਜੀ ਪਾਰਟੀ ਦੇ ਉਮੀਦਵਾਰ ਦਾ ਸਮਰਥਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 'ਤੇ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰ ਅਣਦੇਖੀ ਕਰਨ ਦਾ ਵੀ ਦੋਸ਼ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
