ਭਿਆਨਕ ਹਾਦਸਾ; ਨਹਿਰ ''ਚ ਡਿੱਗੀ ਕਾਰ, 3 ਵਿਦਿਆਰਥੀਆਂ ਦੀ ਮੌਤ

Sunday, Aug 06, 2023 - 12:15 PM (IST)

ਭਿਆਨਕ ਹਾਦਸਾ; ਨਹਿਰ ''ਚ ਡਿੱਗੀ ਕਾਰ, 3 ਵਿਦਿਆਰਥੀਆਂ ਦੀ ਮੌਤ

ਆਂਧਰਾ ਪ੍ਰਦੇਸ਼- ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ 'ਚ ਐਤਵਾਰ ਤੜਕੇ ਇਕ ਕਾਰ ਨਹਿਰ 'ਚ ਡਿੱਗ ਗਈ। ਇਸ ਹਾਦਸੇ ਵਿਚ 3 ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੂੰ ਸ਼ੱਕ ਹੈ ਕਿ ਕਾਰ ਤੇਜ਼ ਰਫ਼ਤਾਰ ਨਾਲ ਚਲਾਈ ਜਾ ਰਹੀ ਸੀ। ਪੁਲਸ ਮੁਤਾਬਕ ਏਲੁਰੂ ਜ਼ਿਲ੍ਹਾ ਸਥਿਤ ਇਕ ਪ੍ਰਾਈਵੇਟ ਇੰਜੀਨੀਅਰਿੰਗ ਕਾਲਜ ਦੇ 10 ਵਿਦਿਆਰਥੀਆਂ ਦਾ ਇਕ ਸਮੂਹ ਸ਼ਨੀਵਾਰ ਦੀ ਰਾਤ ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਮਾਰੇਡੁਮਿਲੀ ਗਿਆ ਸੀ। 

ਪੁਲਸ ਨੇ ਦੱਸਿਆ ਕਿ ਸ਼ਨੀਵਾਰ ਅੱਧੀ ਰਾਤ ਉਨ੍ਹਾਂ ਦੀ ਕਾਰ ਸੜਕ ਤੋਂ ਫਿਸਲ ਕੇ ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਬੁਰੂਗੁਪੁਡੀ ਗੇਟ 'ਤੇ ਇਕ ਨਹਿਰ ਵਿਚ ਡਿੱਗ ਗਈ, ਜਿਸ ਨਾਲ ਹਰਸ਼ਵਰਧਨ, ਹੇਮੰਤ ਅਤੇ ਉਦੈ ਕਿਰਨ ਨਾਮੀ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਕਾਰ ਵਿਚ ਸਵਾਰ ਹੋਰ ਲੋਕ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Tanu

Content Editor

Related News