ਆਂਧਰਾ ਪ੍ਰਦੇਸ਼ : ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਚੰਦਰਬਾਬੂ ਬੇਟੇ ਸਮੇਤ ਨਜ਼ਰਬੰਦ
Thursday, Sep 12, 2019 - 12:55 AM (IST)

ਅਮਰਾਵਤੀ (ਆਂਧਰਾ ਪ੍ਰਦੇਸ਼) — ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਬੇਟੇ ਐੱਨ. ਲੋਕੇਸ਼ ਨੂੰ ਨਜ਼ਰਬੰਦ ਕੀਤਾ ਗਿਆ ਹੈ। ਜਦਕਿ ਵਿਧਾਇਕਾਂ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਤਾਂ ਕਿ ਉਨ੍ਹਾਂ ਨੂੰ ਗੁੰਟੂਰ ਜ਼ਿਲੇ ਵਿਚ ਵਿਰੋਧ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਸਕੇ। ਇਹ ਵਿਰੋਧ ਪ੍ਰਦਰਸ਼ਨ ਇਕ ਪੇਂਡੂਆਂ ਨੂੰ ਪਿੰਡ ਵਿਚੋਂ ਕੱਢਣ ਦੇ ਵਿਰੋਧ ਵਿਚ ਕੀਤਾ ਜਾਣਾ ਸੀ।
ਸੱਤਾਧਾਰੀ ਵਾਈ. ਐੱਸ. ਆਰ. ਕਾਂਗਰਸ ਦੇ ਕੁਝ ਨੇਤਾਵਾਂ ਨੂੰ ਵੀ ਗੁੰਟੂਰ ਵਿਚ ਹਿਰਾਸਤ ਵਿਚ ਲਿਆ ਗਿਆ। ਉਕਤ ਨੇਤਾਵਾਂ ਨੇ ਵੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ।