ਆਂਧਰਾ ਪ੍ਰਦੇਸ਼ ਸਰਕਾਰ ਨੇ ਸੂਬੇ ’ਚ 31 ਮਈ ਤੱਕ ਵਧਾਇਆ ‘ਕੋਰੋਨਾ ਕਰਫਿਊ’

Monday, May 17, 2021 - 06:03 PM (IST)

ਆਂਧਰਾ ਪ੍ਰਦੇਸ਼ ਸਰਕਾਰ ਨੇ ਸੂਬੇ ’ਚ 31 ਮਈ ਤੱਕ ਵਧਾਇਆ ‘ਕੋਰੋਨਾ ਕਰਫਿਊ’

ਅਮਰਾਵਤੀ (ਭਾਸ਼ਾ)— ਆਂਧਰਾ ਪ੍ਰਦੇਸ਼ ਸਰਕਾਰ ਨੇ ਸੂਬੇ ਵਿਚ ਕੋਵਿਡ-19 ਦੇ ਮਾਮਲਿਆਂ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਵੇਖਦਿਆਂ ਪਹਿਲਾਂ ਤੋਂ ਲਾਗੂ  ਕੋਰੋਨਾ ਕਰਫਿਊ 31 ਮਈ ਤੱਕ ਵਧਾ ਦਿੱਤਾ ਹੈ। ਦੱਸ ਦੇਈਏ ਕਿ ਸੂਬੇ ਵਿਚ 5 ਮਈ ਤੋਂ ਦੁਪਹਿਰ 12 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਕੋਰੋਨਾ ਕਰਫਿਊ ਲਾਗੂ ਹੈ, ਜਿਸ ਨੂੰ ਮੰਗਲਵਾਰ (18 ਮਈ) ਨੂੰ ਖਤਮ ਹੋਣਾ ਸੀ। ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਮਹਾਮਾਰੀ ਦੀ ਸਮੀਖਿਆ ਲਈ ਹੋਈ ਉੱਚ ਪੱਧਰੀ ਬੈਠਕ ਤੋਂ ਬਾਅਦ ਕਰਫਿਊ ਨੂੰ ਵਧਾ ਕੇ 31 ਮਈ ਤੱਕ ਕਰਨ ਦਾ ਫ਼ੈਸਲਾ ਲਿਆ।

ਆਂਧਰਾ ਪ੍ਰਦੇਸ਼ ਵਿਚ ਰੋਜ਼ਾਨਾ 20,000 ਤੋਂ ਜ਼ਿਆਦਾ ਨਵੇਂ ਮਾਮਲੇ ਆ ਰਹੇ ਹਨ। ਪਿਛਲੇ 6 ਦਿਨਾਂ ਵਿਚ ਵਾਇਰਸ ਦੇ ਰਿਕਾਰਡ 24,171 ਨਵੇਂ ਮਾਮਲੇ ਆਏ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਕੋਰੋਨਾ ਦੀ ਚੇਨ ਤੋੜਨ ਲਈ ਘੱਟੋ-ਘੱਟ 4 ਹਫ਼ਤਿਆਂ ਲਈ ਕਰਫਿਊ ਲਾਗੂ ਹੋਣਾ ਚਾਹੀਦਾ ਹੈ, ਇਸ ਲਈ ਇਸ ਨੂੰ ਜਾਰੀ ਰੱਖੋ। ਮੁੱਖ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਪੇਂਡੂ ਖੇਤਰਾਂ ਵਿਚ ਵਾਇਰਸ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਕਦਮ ਚੁੱਕਣ ਨੂੰ ਕਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਨਾਲ ਮਰਨ ਵਾਲਿਆਂ ਦੇ ਬੱਚਿਆਂ ਦਾ ਖ਼ਾਸ ਖਿਆਲ ਰੱਖਿਆ ਜਾਵੇ।


author

Tanu

Content Editor

Related News