ਆਂਧਰਾ ਪ੍ਰਦੇਸ਼ : ਦੋ ਗੱਡੀਆਂ ਦੀ ਟੱਕਰ 'ਚ 13 ਲੋਕਾਂ ਦੀ ਮੌਤ

05/11/2019 8:15:51 PM

ਕੁਰਨੂਲ — ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲੇ ਦੇ ਵਲਦੁਰਥੀ 'ਚ ਸ਼ਨੀਵਾਰ ਦੇਰ ਸ਼ਾਮ ਦੋ ਗੱਡੀਆਂ ਦੀ ਟੱਕਰ 'ਚ 13 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਦੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਦਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲੇ 'ਚ ਵਲਦੁਰਥੀ ਨੇੜੇ ਸ਼ਨੀਵਾਰ ਦੇਰ ਸ਼ਾਮ ਓਵਰਟੇਕ ਕਰਨ ਦੇ ਚੱਕਰ 'ਚ ਦੋ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਇੰਨਾ ਜ਼ਬਰਦਸਤ ਸੀ ਕਿ ਦੋਹਾਂ ਗੱਡੀਆਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ 13 ਲੋਕਾਂ ਦੀ ਮੌਤ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੌਕ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਕਿਸੇ ਤਰ੍ਹਾਂ ਗੱਡੀ 'ਚੋਂ ਬਾਹਰ ਕੱਢਿਆ ਤੇ ਹਸਪਤਾਲ 'ਚ ਦਾਖਲ ਕਰਵਾਇਆ। ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

 


Inder Prajapati

Content Editor

Related News