ਆਂਧਰਾ ਪ੍ਰਦੇਸ਼ ਕੋਵਿਡ ਕੇਂਦਰ ਅੱਗ : PM ਮੋਦੀ ਅਤੇ ਅਮਿਤ ਸ਼ਾਹ ਨੇ ਲੋਕਾਂ ਦੀ ਮੌਤ ''ਤੇ ਦੁੱਖ ਜਤਾਇਆ

Sunday, Aug 09, 2020 - 11:13 AM (IST)

ਆਂਧਰਾ ਪ੍ਰਦੇਸ਼ ਕੋਵਿਡ ਕੇਂਦਰ ਅੱਗ : PM ਮੋਦੀ ਅਤੇ ਅਮਿਤ ਸ਼ਾਹ ਨੇ ਲੋਕਾਂ ਦੀ ਮੌਤ ''ਤੇ ਦੁੱਖ ਜਤਾਇਆ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ 'ਚ ਕੋਵਿਡ-19 ਦੇਖਭਾਲ ਕੇਂਦਰ 'ਚ ਬਦਲੇ ਗਏ ਇਕ ਹੋਟਲ 'ਚ ਅੱਗ ਲੱਗਣ ਨਾਲ ਹੋਈ ਮੌਤਾਂ 'ਤੇ ਸੋਗ ਪ੍ਰਗਟ ਕੀਤਾ। ਮੋਦੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨ ਮੋਹਨ ਰੈੱਡੀ ਨਾਲ ਉਨ੍ਹਾਂ ਦੀ ਗੱਲ ਹੋਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਵਿਜੇਵਾੜਾ ਦਾ ਇਕ ਨਿੱਜੀ ਹਸਪਤਾਲ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਇਸ ਹੋਟਲ ਦੀ ਵਰਤੋਂ ਕਰਦਾ ਹੈ। ਅੱਜ ਯਾਨੀ ਐਤਵਾਰ ਸਵੇਰੇ ਉੱਥੇ ਅੱਗੇ ਲੱਗ ਗਈ, ਜਿਸ 'ਚ 7 ਮਰੀਜ਼ਾਂ ਦੀ ਮੌਤ ਹੋ ਗਈ।

PunjabKesariਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ,''ਵਿਜੇਵਾੜਾ ਦੇ ਇਕ ਕੋਵਿਡ ਕੇਂਦਰ 'ਚ ਅੱਗ ਲੱਗਣ ਦੀ ਘਟਨਾ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਸਾਰਿਆਂ ਨਾਲ ਹੈ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾਇਆ ਹੈ। ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਮੈਂ ਕਾਮਨਾ ਕਰਦਾ ਹਾਂ।'' ਵਿਜੇਵਾੜਾ ਦੇ ਪੁਲਸ ਕਮਿਸ਼ਨਰ ਬੀ ਸ਼੍ਰੀਨਿਵਾਸੁਲੁ ਅਨੁਸਾਰ ਇਸ ਕੋਵਿਡ ਕੇਂਦਰ 'ਚ 30 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਉੱਥੇ ਹਸਪਤਾਲ ਦੇ 10 ਕਰਮੀ ਸਨ।

PunjabKesariਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਵਿਡ ਦੇਖਭਾਲ ਕੇਂਦਰ 'ਚ ਅੱਗ ਲੱਗਣ ਨਾਲ ਲੋਕਾਂ ਦੀ ਮੌਤ 'ਤੇ ਡੂੰਘਾ ਦੁਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਵਿਜੇਵਾੜਾ ਦੇ ਕੋਵਿਡ ਦੇਖਭਾਲ ਕੇਂਦਰ 'ਚ ਅੱਗ ਲੱਗਣ ਦੀ ਘਟਨਾ ਤੋਂ ਬਹੁਤ ਦੁਖੀ ਹਾਂ। ਕੇਂਦਰ ਨੇ ਆਂਧਰਾ ਪ੍ਰਦੇਸ਼ ਸਰਕਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ। ਦੁਖ ਦੀ ਇਸ ਘੜੀ 'ਚ ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''


author

DIsha

Content Editor

Related News