ਆਂਧਰਾ ਪ੍ਰਦੇਸ਼ ਅਗਨੀਕਾਂਡ ਨੂੰ ਲੈ ਕੇ ਉੱਚ ਪੱਧਰੀ ਜਾਂਚ ਕੀਤੀ ਜਾਵੇ: ਖੜਗੇ

Thursday, Aug 22, 2024 - 11:32 AM (IST)

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਂਧਰਾ ਪ੍ਰਦੇਸ਼ ਵਿਚ ਇਕ ਫਾਰਮਾ ਕੰਪਨੀ ਦੇ ਕਾਰਖਾਨੇ ਵਿਚ ਅੱਗ ਲੱਗਣ ਦੀ ਘਟਨਾ ਵਿਚ ਕਈ ਲੋਕਾਂ ਦੀ ਮੌਤ 'ਤੇ ਦੁੱਖ ਜਤਾਇਆ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਫਾਰਮਾ ਕੰਪਨੀ ਦੇ ਕਾਰਖਾਨੇ ਵਿਚ ਅੱਗ ਲੱਗ ਜਾਣ ਦੀ ਘਟਨਾ 'ਚ 17 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖ਼ਮੀ ਹੋ ਗਏ। 

PunjabKesari

ਖੜਗੇ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ ਕਿ ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਇਕ ਫਾਰਮਾ ਕੰਪਨੀ 'ਚ ਭਿਆਨਕ ਅੱਗ ਲੱਗਣ ਦੀ ਘਟਨਾ ਤੋਂ ਬਹੁਤ ਦੁਖੀ ਹਾਂ, ਜਿਸ ਵਿਚ ਕਈ ਲੋਕਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਹਮਦਰਦੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। ਖੜਗੇ ਨੇ ਕਿਹਾ ਕਿ ਮੇਰੀ ਹਮਦਰਦੀ ਅਤੇ ਪ੍ਰਾਰਥਨਾ ਜ਼ਖ਼ਮੀਆਂ ਨਾਲ ਹੈ ਅਤੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ। ਖੜਗੇ ਮੁਤਾਬਕ ਸਾਨੂੰ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਣ ਅਤੇ ਪੀੜਤਾਂ ਲਈ ਨਿਆਂ ਯਕੀਨੀ ਕਰਨ ਲਈ ਹੋਰ ਵੱਧ ਰੋਕਥਾਮ ਉਪਾਅ ਕਰਨ ਦੀ ਲੋੜ ਹੈ, ਇਸ ਲਈ ਸਰਕਾਰ ਨੂੰ ਉੱਚ ਪੱਧਰੀ ਜਾਂਚ ਤੁਰੰਤ ਕਰਨੀ ਚਾਹੀਦੀ ਹੈ।


Tanu

Content Editor

Related News