ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ 'ਚ ਅੱਗ ਲੱਗਣ ਨਾਲ 9 ਮਰੀਜ਼ਾਂ ਦੀ ਮੌਤ

08/09/2020 11:14:58 AM

ਵਿਜੇਵਾੜਾ— ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ 'ਚ ਦਰਦਨਾਕ ਘਨਟਾ ਸਾਹਮਣੇ ਆਈ ਹੈ। ਵਿਜੇਵਾੜਾ ਦੇ ਸਵਰਣ ਪੈਲੇਸ ਹੋਟਲ ਸਥਿਤ ਕੋਵਿਡ ਕੇਅਰ ਸੈਂਟਰ ਦੇਖਭਾਲ ਕੇਂਦਰ 'ਚ ਐਤਵਾਰ ਸਵੇਰੇ ਅੱਗ ਲੱਗ ਗਈ, ਜਿਸ ਕਾਰਨ 9 ਮਰੀਜ਼ਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਿਲ੍ਹਾ ਅਧਿਕਾਰੀ ਮੁਹੰਮਦ ਇਮਤਿਆਜ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਵਿਚ ਕੋਰੋਨਾ ਵਾਇਰਸ ਦੇ 9 ਮਰੀਜ਼ ਮਾਰੇ ਗਏ। ਜਿਨ੍ਹਾਂ ਰੋਗੀਆਂ ਨੂੰ ਬਚਾ ਕੇ ਕੱਢਿਆ ਗਿਆ ਹੈ, ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਸ ਦਰਮਿਆਨ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਕ ਨਿੱਜੀ ਹਸਪਤਾਲ ਨੇ ਹੋਟਲ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਕਿਰਾਏ 'ਤੇ ਲਿਆ ਸੀ ਅਤੇ ਇੱਥੇ ਕੋਵਿਡ ਕੇਅਰ ਸੈਂਟਰ ਸਥਾਪਤ ਕੀਤਾ ਸੀ। ਸੈਂਟਰ ਵਿਚ ਲੱਗਭਗ 30 ਕੋਰੋਨਾ ਵਾਇਰਸ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਅੱਗ ਲੱਗਣ ਕਾਰਨ ਦੋ ਲੋਕਾਂ ਨੇ ਦਹਿਸ਼ਤ ਵਿਚ ਆ ਕੇ ਪਹਿਲੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਲੈਕਟ੍ਰਿਕਲ ਸ਼ਾਟਰ ਸਰਕਿਟ ਕਾਰਨ ਇਹ ਅੱਗ ਲੱਗੀ। ਅੱਗ ਨੂੰ 25 ਮਿੰਟ ਦੇ ਅੰਦਰ ਬੁਝਾ ਦਿੱਤਾ ਗਿਆ। ਸੂਤਰਾਂ ਮੁਤਾਬਕ ਅੱਗ ਸਭ ਤੋਂ ਪਹਿਲਾਂ ਹੋਟਲ ਦੀ ਪਹਿਲੀ ਮੰਜ਼ਿਲ 'ਤੇ ਲੱਗੀ ਜੋ ਕਿ ਕੁਝ ਹੀ ਦੇਰ ਬਾਅਦ ਫੈਲ ਗਈ।


Tanu

Content Editor

Related News