ਆਂਧਰਾ ਪ੍ਰਦੇਸ਼ 'ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸਾਬਕਾ CM ਕਿਰਨ ਕੁਮਾਰ ਰੈੱਡੀ ਭਾਜਪਾ 'ਚ ਸ਼ਾਮਲ
Friday, Apr 07, 2023 - 01:00 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਨੇਤਾ ਅਤੇ ਅਣਵੰਡੇ ਆਂਧਰਾ ਪ੍ਰਦੇਸ਼ ਦੇ ਆਖਰੀ ਮੁੱਖ ਮੰਤਰੀ ਐੱਨ. ਕਿਰਨ ਕੁਮਾਰ ਰੈੱਡੀ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ 'ਚ ਰੈੱਡੀ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਿਲ ਕੀਤੀ।
ਦੱਸ ਦੇਈਏ ਕਿ ਇਸ ਸਾਲ ਮਾਰਚ 'ਚ ਰੈੱਡੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸਤੰਬਰ 1959 ਵਿਚ ਜਨਮੇ, ਰੈੱਡੀ ਨੇ 25 ਨਵੰਬਰ 2010 ਤੋਂ 01 ਮਾਰਚ 2014 ਤੱਕ ਅਣਵੰਡੇ ਆਂਧਰਾ ਪ੍ਰਦੇਸ਼ ਦੇ 16ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ। 2 ਜੂਨ, 2014 ਨੂੰ ਤੇਲੰਗਾਨਾ ਰਾਜ ਦੇ ਗਠਨ ਤੋਂ ਪਹਿਲਾਂ ਉਹ ਸੰਯੁਕਤ ਆਂਧਰਾ ਪ੍ਰਦੇਸ਼ ਦੇ ਆਖਰੀ ਮੁੱਖ ਮੰਤਰੀ ਸਨ।