ਵਿਸ਼ਾਖਾਪਟਨਮ : HPCL ਪਲਾਂਟ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਜੂਦ
Tuesday, May 25, 2021 - 04:48 PM (IST)

ਵਿਸ਼ਾਖਾਪਟਨਮ- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਵਿਸ਼ਾਖਾਪਟਨਮ 'ਚ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ.ਪੀ.ਸੀ.ਐੱਲ.) ਪਲਾਂਟ 'ਚ ਮੰਗਲਵਾਰ ਦੁਪਹਿਰ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਵਿਭਾਗ ਦੀਆਂ ਕਈ ਗੱਡੀਆਂ ਮੌਕੇ 'ਤੇ ਮੌਜੂਦ ਹਨ।
ਦੱਸਿਆ ਜਾ ਰਿਹਾ ਹੈ ਕਿ ਖ਼ਤਰੇ ਦਾ ਅਲਾਰਮ ਸੁਣ ਉੱਥੇ ਕੰਮ ਕਰ ਰਹੇ ਕਾਮੇ ਜਲਦੀ ਹੀ ਬਾਹਰ ਵੱਲ ਦੌੜੇ। ਇਸ ਘਟਨਾ 'ਚ ਹੋਏ ਨੁਕਸਾਨ ਆਦਿ ਨੂੰ ਲੈ ਕੇ ਹਾਲੇ ਕੋਈ ਜਾਣਕਾਰੀ ਨਹੀਂ ਹੈ।