ਭਿਆਨਕ ਸੜਕ ਹਾਦਸਾ; ਬੱਸ ਨੂੰ ਅੱਗ ਲੱਗਣ ਕਾਰਨ 6 ਲੋਕ ਜ਼ਿੰਦਾ ਸੜੇ, ਕਈ ਜ਼ਖ਼ਮੀ
Wednesday, May 15, 2024 - 10:19 AM (IST)
ਪਾਲਨਾਡੂ- ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦੇ ਚਿਨਾਗੰਜਮ ਤੋਂ ਹੈਦਰਾਬਾਦ ਜਾ ਰਹੀ ਇਕ ਬੱਸ ਚਿਲਾਕਲੁਰੀਪੇਟ ਵਿਚ ਇਕ ਲਾਰੀ ਨਾਲ ਟਕਰਾ ਗਈ। ਟੱਕਰ ਕਾਰਨ ਬੱਸ ਅਤੇ ਲਾਰੀ ਨੂੰ ਅੱਗ ਲੱਗ ਗਈ, ਜਿਸ ਕਾਰਨ 6 ਲੋਕ ਜ਼ਿੰਦਾ ਸੜ ਗਏ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁੰਟੂਰ ਲਿਜਾਇਆ ਗਿਆ। ਚਿਲਕਲੁਰੀਪੇਟਾ ਦਿਹਾਤੀ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਮਕਾਨ ਮਾਲਕਣ ਦਾ ਬੇਰਹਿਮੀ ਨਾਲ ਕਤਲ; ਫਿਰ ਪੋਤੇ ਨੂੰ ਵੀ ਉਤਾਰਿਆ ਮੌਤ ਦੇ ਘਾਟ, ਪਾਣੀ ਦੀ ਟੈਂਕੀ 'ਚ ਸੁੱਟੀਆਂ ਲਾਸ਼ਾਂ
ਹਾਦਸੇ 'ਚ ਦੋਹਾਂ ਵਾਹਨਾਂ ਦੇ ਡਰਾਈਵਰਾਂ ਦੀ ਵੀ ਮੌਤ
ਇਕ ਪੁਲਸ ਅਧਿਕਾਰੀ ਨੇ ਟੀਵੀ ਚੈਨਲਾਂ ਨੂੰ ਦੱਸਿਆ ਕਿ ਸਾਨੂੰ ਕੁਝ ਲੋਕਾਂ ਦੇ ਜ਼ਰੀਏ ਘਟਨਾ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਅਸੀਂ ਐਂਬੂਲੈਂਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਬੱਸ ਅੱਗ ਦੀ ਲਪੇਟ ਵਿਚ ਆ ਚੁੱਕੀ ਸੀ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦੋਵੇਂ ਡਰਾਈਵਰਾਂ ਨੇ ਵੀ ਆਪਣੀ ਜਾਨ ਗੁਆਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਰ ਬਾਪਟਲਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ।
ਮ੍ਰਿਤਕਾਂ ਦੀ ਹੋਈ ਪਛਾਣ
ਮ੍ਰਿਤਕਾਂ 'ਚ 35 ਸਾਲਾ ਬੱਸ ਡਰਾਈਵਰ ਅੰਜੀ, 65 ਸਾਲਾ ਉਪਾਗੁੰਡੂਰ ਕਾਸ਼ੀ, 55 ਸਾਲਾ ਉਪਾਗੁੰਡੂਰ ਲਕਸ਼ਮੀ, 8 ਸਾਲਾ ਮੁਪਰਾਜੂ ਖਿਆਤੀ ਸਾਸਰੀ ਰਾਮ ਦੀ ਬੇਟੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਪੁਲਸ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਚਿਲਾਕਲੁਰੀਪੇਟ ਕਸਬੇ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਗੁੰਟੂਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ।
ਇਹ ਵੀ ਪੜ੍ਹੋ- ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਭਰਿਆ ਨਾਮਜ਼ਦਗੀ ਪੱਤਰ
ਬੱਸ 'ਚ 42 ਲੋਕ ਸਨ ਸਵਾਰ
ਬੱਸ ਵਿਚ 42 ਲੋਕ ਸਵਾਰ ਸਨ ਕਿ ਇਹ ਪ੍ਰਾਈਵੇਟ ਬੱਸ ਬਾਪਟਲਾ ਜ਼ਿਲ੍ਹੇ ਦੇ ਚਿਨਗੰਜਮ ਤੋਂ ਹੈਦਰਾਬਾਦ ਜਾ ਰਹੀ ਸੀ। ਹੈਦਰਾਬਾਦ-ਵਿਜੇਵਾੜਾ ਹਾਈਵੇਅ 'ਤੇ ਚਿਲਾਕਲੁਰੀਪੇਟ ਮੰਡਲ ਨੇੜੇ ਬੱਸ ਇਕ ਲਾਰੀ ਨਾਲ ਟਕਰਾ ਗਈ। ਹਾਦਸੇ ਤੋਂ ਤੁਰੰਤ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਜ਼ਖਮੀਆਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ 'ਚ 42 ਲੋਕ ਸਵਾਰ ਸਨ। ਇਸ ਭਿਆਨਕ ਹਾਦਸੇ 'ਚ ਮਰਨ ਵਾਲਿਆਂ ਵਿਚ ਬੱਸ ਅਤੇ ਲਾਰੀ ਦੇ ਦੋਵੇਂ ਡਰਾਈਵਰ ਅਤੇ ਚਾਰ ਸਵਾਰੀਆਂ ਸ਼ਾਮਲ ਸਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e