ਆਂਧਰਾ ਪ੍ਰਦੇਸ਼ ਦੇ ਤਿੰਨ ਤੱਟੀ ਜ਼ਿਲ੍ਹਿਆਂ ''ਚ ਤੂਫਾਨ ''ਜਵਾਦ'' ਨੂੰ ਲੈ ਕੇ ਚਿਤਾਵਨੀ ਜਾਰੀ

12/02/2021 10:09:22 PM

ਅਮਰਾਵਤੀ - ਆਂਧਰਾ ਪ੍ਰਦੇਸ਼ ਸਰਕਾਰ ਨੇ ਤਿੰਨ ਉੱਤਰੀ ਤੱਟੀ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਚੱਕਰਵਾਤੀ ਤੂਫਾਨ 'ਜਵਾਦ' ਦੇ ਸ਼ਨੀਵਾਰ ਨੂੰ ਬੰਗਾਲ ਦੀ ਖਾੜੀ ਦੇ ਤੱਟ ਨਾਲ ਟਕਰਾਉਣ ਦਾ ਖਦਸ਼ਾ ਹੈ। ਮੁੱਖ ਮੰਤਰੀ ਵਾਈ.ਐੱਸ. ਜਗਨ ਮੋਹਨ ਰੈੱਡੀ ਨੇ ਵੀਰਵਾਰ ਨੂੰ ਸ਼੍ਰੀਕਾਕੁਲਮ, ਵਿਜੈਨਗਰਮ ਅਤੇ ਵਿਸ਼ਾਖਾਪਟਨਮ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਤੂਫਾਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਾਰੇ ਸਾਵਧਾਨੀ ਉਪਾਅ ਚੁੱਕਣ ਦਾ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਇੱਕ ਇਸ਼ਤਿਹਾਰ ਮੁਤਾਬਕ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ ਵੀ ਜ਼ਰੂਰਤ ਹੋਵੇ ਰਾਹਤ ਕੈਂਪ ਲਗਾਉਣ ਦੀ ਵਿਵਸਥਾ ਕਰੋ। ਜਗਨ ਮੋਹਨ ਰੈੱਡੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ, ‘‘ਯਕੀਨੀ ਬਣਾਓ ਕਿ ਚੱਕਰਵਾਤੀ ਤੂਫਾਨ ਕਾਰਨ ਕਿਸੇ ਨੂੰ ਕੋਈ ਸਮੱਸਿਆ ਨਾ ਹੋਵੇ।  ਸੁਚੇਤ ਰਹੋ, ਖਾਸਕਰ ਹੇਠਲੇ ਇਲਾਕਿਆਂ ਅਤੇ ਸਭ ਤੋਂ ਜ਼ਿਆਦਾ ਖਤਰੇ ਵਾਲੇ ਖੇਤਰਾਂ  ਦੇ ਮਾਮਲੇ ਵਿੱਚ। 

ਇਹ ਵੀ ਪੜ੍ਹੋ - ਉਤਰਾਖੰਡ 'ਚ 50 ਪੁਲਸ ਕਰਮਚਾਰੀ ਮਿਲੇ ਕੋਰੋਨਾ ਪਾਜ਼ੇਟਿਵ

ਇਸ ਦੌਰਾਨ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਕਮਿਸ਼ਨਰ ਕੇ ਕੰਨਾ ਬਾਬੂ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਬੰਗਾਲ ਦੀ ਖਾੜੀ ਦੇ ਤੱਟ 'ਤੇ 45-65 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਸ਼ਨੀਵਾਰ ਸਵੇਰ ਤੱਕ ਇਨ੍ਹਾਂ ਹਵਾਵਾਂ ਦੀ ਰਫ਼ਤਾਰ 70-90 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ। ਚੱਕਰਵਾਤੀ ਤੂਫਾਨ ਦੇ ਨਤੀਜੇ ਵਜੋਂ ਉੱਤਰੀ ਤੱਟੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਥਾਨਾਂ 'ਤੇ ਦਰਮਿਆਨੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News