ਆਂਧਰਾ ਰੇਲ ਹਾਦਸਾ : ਮਰਨ ਵਾਲਿਆਂ ਦੀ ਗਿਣਤੀ 13 ਤੱਕ ਪਹੁੰਚੀ, 50 ਜ਼ਖਮੀ, ਹੈਲਪਲਾਈਨ ਨੰਬਰ ਜਾਰੀ

10/30/2023 8:49:14 AM

ਵਿਸ਼ਾਖਾਪਟਨਮ (ਭਾਸ਼ਾ) ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ਵਿਚ ਹਾਵੜਾ-ਚੇਨਈ ਲਾਈਨ 'ਤੇ ਐਤਵਾਰ ਨੂੰ ਵਾਪਰੇ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 13 ਹੋ ਗਈ, ਜਦਕਿ 50 ਲੋਕ ਜ਼ਖਮੀ ਹੋਏ ਹਨ। ਪੁਲਸ ਸੁਪਰਡੈਂਟ ਐਮ ਦੀਪਿਕਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਈਸਟ ਕੋਸਟ ਰੇਲਵੇ (ਈਸੀਆਰ) ਦੇ ਅਧਿਕਾਰੀਆਂ ਨੇ ਦੱਸਿਆ ਕਿ ਪਲਾਸਾ ਯਾਤਰੀ ਰੇਲਗੱਡੀ ਨੇ ਐਤਵਾਰ ਸ਼ਾਮ 7 ਵਜੇ ਦੇ ਕਰੀਬ ਵਿਸ਼ਾਖਾਪਟਨਮ ਤੋਂ 40 ਕਿਲੋਮੀਟਰ ਦੂਰ ਕਾਂਤਾਪੱਲੇ ਵਿਖੇ ਰਾਏਗੜਾ ਪੈਸੰਜਰ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। 

PunjabKesari

ਈਸੀਆਰ ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀਪੀਆਰਓ) ਵਿਸ਼ਵਜੀਤ ਸਾਹੂ ਨੇ ਐਤਵਾਰ ਰਾਤ ਨੂੰ ਕਿਹਾ ਸੀ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਪੁਲਸ ਮੁਤਾਬਕ ਸੋਮਵਾਰ ਸਵੇਰੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ। ਵਿਜਿਆਨਗਰਮ ਦੇ ਕਲੈਕਟਰ ਐਸ ਨਾਗਲਕਸ਼ਮੀ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਘੱਟੋ-ਘੱਟ 50 ਲੋਕ ਜ਼ਖਮੀ ਹੋਏ ਹਨ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਵਿਸ਼ਾਖਾਪਟਨਮ ਅਤੇ ਵਿਜ਼ਿਆਨਗਰਮ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਮਿਸਰ 'ਚ ਕਈ ਕਾਰਾਂ ਦੀ ਟੱਕਰ, 32 ਲੋਕਾਂ ਦੀ ਦਰਦਨਾਕ ਮੌਤ ਤੇ 63 ਜ਼ਖ਼ਮੀ

ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਰਾਜ ਦੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਇੱਕ ਅਧਿਕਾਰਤ ਰੀਲੀਜ਼ ਅਨੁਸਾਰ ਰੈਡੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਅਤੇ ਦੂਜੇ ਰਾਜਾਂ ਤੋਂ ਜ਼ਖ਼ਮੀਆਂ ਲਈ 50-50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਈਸੀਆਰ ਨੇ ਦੁਰਘਟਨਾ ਨਾਲ ਸਬੰਧਤ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਸਥਾਪਤ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।    


Vandana

Content Editor

Related News