ਅੰਗਦਵੀਰ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਮਾਂ ਨੇ ਖੁਦ ਮਰਵਾਇਆ ਕੁੱਖੋਂ ਜੰਮਿਆ ਪੁੱਤ
Saturday, Jun 20, 2026 - 03:54 PM (IST)
ਮੇਰਠ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ 'ਚ ਪ੍ਰੇਮ ਸੰਬੰਧਾਂ 'ਚ ਰੁਕਾਵਟ ਬਣ 'ਤੇ 7 ਸਾਲਾ ਮੁੰਡੇ ਅੰਗਦਵੀਰ ਦਾ ਕਤਲ ਕਰਵਾਉਣ ਦੇ ਦੋਸ਼ 'ਚ ਉਸ ਦੀ ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਅਭਿਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਮਾਮਲੇ 'ਚ ਔਰਤ ਦਾ ਪ੍ਰੇਮੀ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਕੁਮਾਰ ਨੇ ਦੱਸਿਆ ਕਿ 16 ਜੂਨ ਨੂੰ ਬਹਿਮੂਸਾ ਥਾਣੇ 'ਚ ਇਕ ਔਰਤ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਸ ਔਰਤ ਦਾ ਦੋਸ਼ ਸੀ ਕਿ ਮੁਜ਼ੱਫਰਨਗਰ ਦਾ ਅਰਪਿਤ ਸ਼ਰਮਾ 7 ਸਾਲਾ ਮੁੰਡੇ ਨੂੰ ਕਾਰ 'ਚ ਬਿਠਾ ਕੇ ਲੈ ਗਿਆ ਅਤੇ ਉਸ ਨਾਲ ਅਣਹੋਣੀ ਦਾ ਖ਼ਦਸ਼ਾ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਮਗਰੋਂ ਪੁੱਛ-ਗਿੱਛ ਦੌਰਾਨ ਸ਼ਰਮਾ ਨੇ ਸਵੀਕਾਰ ਕੀਤਾ ਕਿ ਉਸ ਦੇ ਅਤੇ ਔਰਤ ਗੁਰਪ੍ਰੀਤ ਕੌਰ ਦੇ ਪ੍ਰੇਮ ਸੰਬੰਧਾਂ 'ਚ ਇਹ ਮੁੰਡਾ ਰੁਕਾਵਟ ਬਣ ਰਿਹਾ ਸੀ, ਇਸ ਕਾਰਨ ਉਸ ਨੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਹਸਤੀਨਾਪੁਰ ਖੇਤਰ 'ਚ ਨਦੀ 'ਚ ਸੁੱਟ ਦਿੱਤਾ। ਕੁਮਾਰ ਅਨੁਸਾਰ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਲਾਸ਼ ਬਰਾਮਦ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਕਤਲ 'ਚ ਇਸਤੇਮਾਲ ਚਾਕੂ ਤੇ ਕਾਰ ਵੀ ਬਰਾਮਦ ਕਰ ਲਈ।
ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸ਼ਿਕਾਇਤ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਬੱਚੇ ਦੀ ਮਾਂ ਗੁਰਪ੍ਰੀਤ ਕੌਰ ਦੀ ਸ਼ਮੂਲੀਅਤ ਵੀ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲਸ ਨੇ ਸ਼ੁੱਕਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਸ਼ਰਮਾ ਨੂੰ ਪਹਿਲਾਂ ਹੀ ਅਦਾਲਤ 'ਚ ਪੇਸ਼ ਕਰ ਕੇ ਜੇਲ੍ਹ ਭੇਜਿਆ ਜਾ ਚੁੱਕਿਆ ਹੈ, ਜਦੋਂ ਕਿ ਗੁਰਪ੍ਰੀਤ ਕੌਰ ਨੂੰ ਰਿਮਾਂਡ ਦੀ ਕਾਰਵਾਈ ਲਈ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਸ ਅਨੁਸਾਰ ਮਾਮਲੇ 'ਚ ਕਤਲ, ਸਬੂਤ ਮਿਟਾਉਣ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਦੇ ਅਧੀਨ ਕਾਰਵਾਈ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਤਨਿਸ਼ਕ ਸ਼ੋਅਰੂਮ ''ਚ 4 ਕਰੋੜ ਦੀ ਚੋਰੀ ਦਾ ਸਨਸਨੀਖੇਜ਼ ਖੁਲਾਸਾ: ਪਿਓ-ਪੁੱਤ ਤੇ ਪ੍ਰੇਮਿਕਾ ਨੇ ਘਟਨਾ ਨੂੰ ਦਿੱਤਾ ਅੰਜ਼ਾਮ
