ਆਂਗਨਵਾੜੀ ਵਰਕਰਾਂ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ

Thursday, Jan 11, 2018 - 06:44 PM (IST)

ਆਂਗਨਵਾੜੀ ਵਰਕਰਾਂ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ

ਜੰਮੂ— ਆਂਗਨਵਾੜੀ ਵਰਕਰਾਂ ਨੇ ਅੱਜ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਆਂਗਨਵਾੜੀ ਵੈਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠਾਂ ਪ੍ਰਦਰਸ਼ਨ ਕਰ ਰਹੀਆਂ ਵਰਕਰਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ ਅਤੇ ਉਨ੍ਹਾਂ ਲੋਕਾਂ ਤੋਂ ਕੰਮ ਲਿਆਂ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਸੁਵਿਧਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਸੁਵਿਧਾਵਾਂ ਦੇ ਨਾਂ 'ਤੇ ਉਨ੍ਹਾਂ ਹਿੱਸੇ ਸਿਰਫ ਅਣਦੇਖੀ ਆ ਰਹੀ ਹੈ। ਵਰਕਰਾਂ ਨੇ ਮੰਗ ਕੀਤੀ ਕਿ ਹੈਲਪਰ ਅਤੇ ਵਰਕਰਾਂ ਦੀ ਤਨਖਾਹ ਵਧਾਈ ਜਾਵੇ ਅਤੇ ਆਰਡਰ ਨੰਬਰ 268 ਨੂੰ ਵਾਪਸ ਲਿਆ ਜਾਵੇ। 
ਐਸੋਸੀਏਸ਼ਨ ਦੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਉਸ ਨੂੰ ਵੀ ਕਰਮਚਾਰੀ ਐਲਾਨ ਕਰੇ ਅਤੇ ਪੈਨਸ਼ਨ ਲਾਭ ਦੇਵੇ। ਵਰਕਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਨੂੰ ਕੱਢਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕੋਈ ਲਾਭ ਨਹੀਂ ਮਿਲ ਰਿਹਾ ਹੈ। ਉਹ ਲੋਕ ਆਪਣੇ ਅਧਿਕਾਰਾਂ ਦੀ ਲੜਾਈ ਲੜਨਗੇ।
 


Related News