ਭੈਣ ਨੇ ਕਰਵਾਈ ਲਵ ਮੈਰਿਜ, ਨਾਰਾਜ਼ ਭਰਾ ਨੇ ਕਰ ਦਿੱਤਾ ਜੀਜੇ ਦਾ ਕਤਲ

03/09/2024 7:16:25 PM

ਬਿਜਨੌਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ 'ਚ ਚਾਂਦਪੁਰ ਥਾਣਾ ਖੇਤਰ ਦੇ ਮੀਰਪੁਰ ਖਾਦਰ ਪਿੰਡ 'ਚ ਆਪਣੀ ਭੈਣ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਇਕ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਜੀਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਜਨੌਰ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਨੀਰਜ ਕੁਮਾਰ ਜਾਦੌਨ ਨੇ ਦੱਸਿਆ ਕਿ ਮੀਰਪੁਰ ਖਾਦਰ ਪਿੰਡ 'ਚ ਅਨੁਸੂਚਿਤ ਜਾਤੀ ਦੇ ਬ੍ਰਜੇਸ਼ (26) ਨੇ ਕਰੀਬ ਇਕ ਸਾਲ ਪਹਿਲੇ ਸੈਨੀ (ਪਿਛੜੀ) ਜਾਤੀ ਦੀ ਦਿਵਿਆ ਨਾਲ ਵਿਆਹ ਕੀਤਾ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ 'ਚ ਤਣਾਅ ਸੀ।

ਐੱਸ.ਪੀ. ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਦਿਵਿਆ ਦੇ ਭਰਾ ਲਵਸੀਤ ਅਤੇ ਉਸ ਦੇ ਦੋਸਤਾਂ ਨੇ ਬ੍ਰਜੇਸ਼ ਦਾ ਗੋਲੀ ਮਾਰ ਕਤਲ ਕਰ ਦਿੱਤਾ। ਉਨ੍ਹਾਂ ਅਨੁਸਾਰ ਇਸ ਮਾਮਲੇ 'ਚ 7 ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਦਿਵਿਆ ਦੇ ਭਰਾ ਲਵਸੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

DIsha

This news is Content Editor DIsha