ਧੀ ਨੇ ਦੂਜੇ ਧਰਮ ਦੇ ਨੌਜਵਾਨ ਨਾਲ ਕਰਵਾਇਆ ਵਿਆਹ, ਨਾਰਾਜ਼ ਪਿਓ ਨੇ ਕਰ''ਤਾ ਕਤਲ

Saturday, Aug 24, 2024 - 03:29 PM (IST)

ਧੀ ਨੇ ਦੂਜੇ ਧਰਮ ਦੇ ਨੌਜਵਾਨ ਨਾਲ ਕਰਵਾਇਆ ਵਿਆਹ, ਨਾਰਾਜ਼ ਪਿਓ ਨੇ ਕਰ''ਤਾ ਕਤਲ

ਕਨੌਜ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹਾ ਹੈੱਡਕੁਆਰਟਰ ਦੇ ਸਦਰ ਕੋਤਵਾਲੀ ਇਲਾਕੇ ਵਿਚ ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਨ ਤੋਂ ਨਾਰਾਜ਼ ਇਕ ਵਿਅਕਤੀ ਨੇ ਕੁਹਾੜੀ ਨਾਲ ਹਮਲਾ ਕਰਕੇ ਆਪਣੀ ਧੀ ਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਸਦਰ ਕੋਤਵਾਲੀ ਖੇਤਰ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਠਾਕੁਰ ਦੀ ਧੀ ਪਾਰੁਲ (30) ਦਾ ਵਿਆਹ 2 ਸਾਲ ਪਹਿਲਾਂ ਕਿਸੇ ਹੋਰ ਧਰਮ ਦੇ ਨੌਜਵਾਨ ਨਾਲ ਹੋਇਆ ਸੀ। ਉਦੋਂ ਤੋਂ ਹੀ ਸੁਰਿੰਦਰ ਨਾਰਾਜ਼ ਸੀ। ਦੋ ਸਾਲ ਬਾਅਦ ਪਾਰੁਲ ਰੱਖੜੀ 'ਤੇ ਆਪਣੇ ਪਿਤਾ ਦੇ ਘਰ ਆਈ ਅਤੇ ਉਦੋਂ ਤੋਂ ਹੀ ਪਿਤਾ-ਧੀ ਵਿਚਾਲੇ ਰੋਜ਼ਾਨਾ ਝਗੜਾ ਹੋ ਰਿਹਾ ਸੀ।

ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਸੁਰਿੰਦਰ ਸਿੰਘ ਨੇ ਵਿਵਾਦ ਵਧਣ 'ਤੇ ਪਾਰੁਲ ਦਾ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸਿਟੀ ਏਰੀਆ ਅਫਸਰ (ਸੀਓ) ਡਾਕਟਰ ਕਮਲੇਸ਼ ਕੁਮਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਐੱਫ.ਆਈ.ਆਰ. ਦਰਜ ਕਰਕੇ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News