ਪਿਓ ਨੇ ਸ਼ਰਾਬ ਲਈ ਮੰਗੇ ਪੈਸੇ ਤਾਂ ਪੁੱਤ ਨੇ ਕੀਤਾ ਇਨਕਾਰ, ਗੁੱਸੇ ''ਚ ਆ ਕੇ ਪਿਓ ਨੇ ਗੋਲ਼ੀ ਮਾਰ ਕੇ ਕੀਤਾ ਪੁੱਤ ਦਾ ਕਤਲ

01/27/2024 5:18:06 AM

ਨੈਸ਼ਨਲ ਡੈਸਕ- ਇਹ ਦਿਲ ਦਹਿਲਾਉਣ ਵਾਲਾ ਮਾਮਲਾ ਬੈਂਗਲੁਰੂ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਸ਼ਰਾਬ ਲਈ ਪੈਸੇ ਨਾ ਦੇਣ 'ਤੇ ਆਪਣੇ ਹੀ ਪੁੱਤਰ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। 

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਸੁਰੇਸ਼ ਬੋਪੰਨਾ ਸੁਰੱਖਿਆ ਕਰਮਚਾਰੀ ਵਜੋਂ ਕੰਮ ਕਰਦਾ ਸੀ। ਉਹ ਆਪਣੇ ਪੁੱਤਰ ਨਾਰਤਨ ਕੋਲੋਂ ਸ਼ਰਾਬ ਖਰੀਦਣ ਲਈ ਪੈਸੇ ਮੰਗ ਰਿਹਾ ਸੀ। ਪਰ ਜਦੋਂ ਨਾਰਤਨ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਸੁਰੇਸ਼ ਨੇ ਆਪਣੇ ਆਪ ਨੂੰ ਕਮਰੇ 'ਚ ਬੰਦ ਕਰ ਲਿਆ। ਉਸ ਦਾ ਪੁੱਤਰ ਨਾਰਤਨ ਦਰਵਾਜ਼ੇ ਦੇ ਬਾਹਰ ਖੜ੍ਹਾ ਹੋ ਕੇ ਸੁਰੇਸ਼ ਨੂੰ ਦਰਵਾਜ਼ਾ ਖੋਲ੍ਹਣ ਅਤੇ ਬਾਹਰ ਆਉਣ ਲਈ ਕਹਿ ਰਿਹਾ ਸੀ। 

ਇਹ ਵੀ ਪੜ੍ਹੋ- ਭੈਣ ਕਰਦੀ ਸੀ ਮੁਸਲਮਾਨ ਮੁੰਡੇ ਨੂੰ ਪਿਆਰ, ਗੁੱਸੇ 'ਚ ਆਏ ਭਰਾ ਨੇ ਭੈਣ ਤੇ ਮਾਂ ਨੂੰ ਨਦੀ 'ਚ ਸੁੱਟਿਆ, ਦੋਵਾਂ ਦੀ ਹੋਈ ਮੌਤ

ਇਸ ਦੌਰਾਨ ਗੁੱਸੇ 'ਚ ਆਏ ਸੁਰੇਸ਼ ਨੇ ਆਪਣੀ ਬੰਦੂਕ ਚੁੱਕ ਲਈ ਅਤੇ ਦਰਵਾਜ਼ੇ ਵੱਲ ਕਰ ਕੇ ਗੋਲੀ ਚਲਾ ਦਿੱਤੀ। ਗੋਲੀ ਦਰਵਾਜ਼ੇ 'ਚੋਂ ਆਰ-ਪਾਰ ਹੁੰਦੀ ਹੋਈ ਨਾਰਤਨ ਦੇ ਦਿਲ 'ਚ ਜਾ ਲੱਗੀ ਤੇ ਉਹ ਹੇਠਾਂ ਡਿੱਗ ਗਿਆ। ਜਦੋਂ ਸੁਰੇਸ਼ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਦਾ ਪੁੱਤਰ ਨਾਰਤਨ ਉਸੇ ਦੇ ਹੱਥੋਂ ਮਾਰਿਆ ਜਾ ਚੁੱਕਾ ਸੀ। ਪੁਲਸ ਨੇ ਨਾਰਤਨ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਸੁਰੇਸ਼ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Harpreet SIngh

This news is Content Editor Harpreet SIngh