ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਭਲਕੇ ਬਿਹਾਰ ਬੰਦ ਦਾ ਕੀਤਾ ਐਲਾਨ, ਮਹਾਗਠਜੋੜ ਕਰੇਗਾ ਸਮਰਥਨ
Friday, Jan 28, 2022 - 04:49 PM (IST)
ਪਟਨਾ– ਰੇਲਵੇ ਭਰਤੀ ਬੋਰਡ (ਆਰ.ਆਰ.ਬੀ.) ਦੀ ਨਾਨ ਟੈਕਨੀਕਲ ਪਾਪੁਲਰ ਕੈਟੇਗਰੀ (ਐੱਨ.ਟੀ.ਪੀ.ਸੀ.) ਪ੍ਰੀਖਿਆ ਦੇ ਨਤੀਜਿਆਂ ਤੋਂ ਬਾਅਦ ਮਚੇ ਹੰਗਾਮੇ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਅਪੀਲ ’ਤੇ ਕੱਲ੍ਹ ਯਾਨੀ ਸ਼ਨੀਵਾਰ ਨੂੰ ਬਿਹਾਰ ਦਾ ਮੁੱਖ ਵਿਰੋਧੀ ਰਾਸ਼ਟਰੀ ਜਨਤਾ ਦਲ (ਰਾਜਦ) ਦੀ ਅਗਵਾਈ ਵਾਲੇ ਮਹਾਗਠਜੋੜ ਨੇ ਵੀ ਸਮਰਥਨ ਦਾ ਐਲਾਨ ਕੀਤਾ ਹੈ।
ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਪੁਲਸ ਲਾਠੀਚਾਰਜ ਅਤੇ ਫਿਰ ਐੱਫ.ਆਈ.ਆਰ. ਦਰਜ ਹੋਣ ਤੋਂ ਨਾਰਾਜ਼ ਵਿਦਿਆਰਥੀਆਂ ਨੇ 28 ਫਰਵਰੀ ਨੂੰ ਬਿਹਾਰ ਬੰਦ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀਆਂ ਦੀ ਨਾਰਾਜ਼ਗੀ ਤੋਂ ਬਾਅਦ ਉਨ੍ਹਾਂ ਦੀਮੰਗ ’ਤੇ ਬੁੱਧਵਾਰ ਨੂੰ ਹੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਪ੍ਰੀਖਿਆਰਥੀਆਂ ਦੀ ਸਮੱਸਿਆ ਨੂੰ ਲੈ ਕੇ ਇਕ ਜਾਂਚ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸਤੋਂ ਬਾਅਦ ਵੀ ਅੰਦੋਲਨ ਅਜੇ ਰੁਕਿਆ ਨਹੀਂ ਹੈ।
ਇਹ ਵੀ ਪੜ੍ਹੋ– ਸ਼ਰਮਨਾਕ! ਗੈਂਗਰੇਪ ਤੋਂ ਬਾਅਦ ਕੱਟੇ ਔਰਤ ਦੇ ਵਾਲ, ਜੁੱਤੀਆਂ ਦਾ ਹਾਰ ਪਾ ਕੇ ਗਲੀ-ਗਲੀ ਘੁਮਾਇਆ
ਇਹ ਵੀ ਪੜ੍ਹੋ– ਬਿਹਾਰ ’ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੇ ਧਾਰਿਆ ਭਿਆਨਕ ਰੂਪ, ਯਾਤਰੀ ਰੇਲ ਨੂੰ ਲਗਾਈ ਅੱਗ
ਇਸ ਬਿਹਾਰ ਬੰਦ ਨੂੰ ਮਹਾਗਠਜੋੜ ਨੇ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਰਾਜਦ ਦੇ ਸੂਬਾ ਪ੍ਰਧਾਨ ਜਗਦਾਨੰਦ ਸਿੰਘ ਨੇ ਕਾਂਗਰਸ ਦੇ ਸੂਬਾ ਬੁਲਾਰੇ ਰਜੇਸ਼ ਰਾਠੌਰ ਅਤੇ ਖੱਬੇ-ਪਖੀ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ’ਚ ਕੱਲ ਦੇ ਬਿਹਾਰ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਬਿਹਾਰ ਦੀ ਨੀਤਿਸ਼ ਅਤੇ ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਨੇ ਬਿਹਾਰ ਨੂੰ ਖਤਰੇ ’ਚ ਪਾ ਦਿੱਤਾ ਹੈ। ਉਨ੍ਹਾਂ ਆਰ.ਆਰ.ਬੀ. ਦੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੰਗ ਜਾਇਜ਼ ਹੈ ਪਰ ਇਹ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।
ਇਹ ਵੀ ਪੜ੍ਹੋ– ਗੂਗਲ ਦੇ CEO ਸਣੇ 5 ਹੋਰ ਅਧਿਕਾਰੀਆਂ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਮਾਮਲਾ