ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਮਿਲੀ ਜ਼ਮਾਨਤ

Tuesday, Oct 04, 2022 - 03:13 PM (IST)

ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਮਿਲੀ ਜ਼ਮਾਨਤ

ਮੁੰਬਈ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ ’ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਹਨ। ਇਹ ਮਾਮਲਾ ਕਾਫੀ ਸਮੇਂ ਤੋਂ ਪੈਂਡਿੰਗ ਚੱਲ ਰਿਹਾ ਸੀ। ਜਿਸ ’ਤੇ ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਨੂੰ ਇਕ ਹਫ਼ਤੇ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਨਿਰਦੇਸ਼ ਦਿੱਤਾ ਸੀ। ਫ਼ਿਲਹਾਲ ਬੰਬੇ ਹਾਈ ਕੋਰਟ ਨੇ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। 1 ਲੱਖ ਰੁਪਏ ਦੀ ਜ਼ਮਾਨਤ ਰਾਸ਼ੀ 'ਤੇ ਜ਼ਮਾਨਤ ਦਿੱਤੀ ਗਈ ਹੈ। ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਅਨਿਲ ਵਿਰੁੱਧ ਮਾਮਲਾ ਦਰਜ ਕੀਤਾ ਸੀ।

ਜਾਣੋ ਕੀ ਹੈ ਦੇਸ਼ਮੁੱਖ ’ਤੇ ਦੋਸ਼?

ਮੁੰਬਈ ਦੇ ਸਾਬਕਾ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਰਹੇ ਅਨਿਲ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਉੱਥੇ ਹੀ ਇਨ੍ਹਾਂ ਦੋਸ਼ਾਂ ਮਗਰੋਂ ਸੀ. ਬੀ. ਆਈ. ਨੇ ਅਨਿਲ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਈਡੀ ਵੀ ਕੇਸ ਦਰਜ ਕਰ ਕੇ ਇਸ ਦੀ ਜਾਂਚ ਕਰ ਰਹੀ ਸੀ। ਈਡੀ ਨੇ ਜਾਂਚ ਦੌਰਾਨ ਹੀ ਅਨਿਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਨਿਆਂਇਕ ਹਿਰਾਸਤ ’ਚ ਸਨ।

ਈਡੀ ਨੇ ਅਨਿਲ ’ਤੇ ਜੋ ਮਾਮਲਾ ਦਰਜ ਕੀਤਾ ਸੀ, ਉਸ ’ਚ ਦਾਅਵਾ ਕੀਤਾ ਗਿਆ ਸੀ ਕਿ ਅਨਿਲ ਦੇਸ਼ਮੁੱਖ ਨੇ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕੀਤੀ। ਅਨਿਲ ਨੇ ਮੁੰਬਈ ਦੇ ਵੱਖ-ਵੱਖ ਬਾਰ ਅਤੇ ਰੈਸਟੋਰੈਂਟਾਂ ਤੋਂ ਕਰੀਬ 4.7 ਕਰੋੜ ਰੁਪਏ ਇਕੱਠੇ ਕੀਤੇ। ਇਸ ਦੇ ਨਾਲ ਹੀ ਦੋਸ਼ ਹੈ ਕਿ ਅਨਿਲ ਨੇ ਗਲਤ ਢੰਗ ਨਾਲ ਇਕੱਠੇ ਕੀਤੇ ਧਨ ਨੂੰ ਨਾਗਪੁਰ ਸਥਿਤ ਸਾਈਂ ਸਿੱਖਿਅਕ ਸੰਸਥਾ ਨੂੰ ਮੁਹੱਈਆ ਕਰਵਾਇਆ, ਜੋ ਕਿ ਉਨ੍ਹਾਂ ਦੇ ਪਰਿਵਾਰ ਦੇ ਜ਼ਰੀਏ ਕੰਟਰੋਲ ਇਕ ਸਿੱਖਿਅਕ ਟਰੱਸਟ ਹੈ।


author

Tanu

Content Editor

Related News