ਰਾਹੁਲ ਗਾਂਧੀ ਦੇ ਅਸਤੀਫੇ ''ਤੇ ਸਿਹਤ ਮੰਤਰੀ ਅਨਿਲ ਨੇ ਦਿੱਤਾ ਵਿਵਾਦਿਤ ਬਿਆਨ

07/07/2019 12:43:06 PM

ਅੰਬਾਲਾ—ਹਰਿਆਣਾ ਸਰਕਾਰ 'ਚ ਸਿਹਤ ਮੰਤਰੀ ਅਨਿਲ ਵਿਜ ਅਕਸਰ ਹੀ ਵਿਵਾਦਿਤ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ। ਇਸ ਵਾਰ ਮੰਤਰੀ ਵਿਜ ਨੇ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ 'ਤੇ ਵਿਵਾਦਿਤ ਬਿਆਨ ਦਿੱਤਾ ਹੈ। ਵਿਜ ਨੇ ਰਾਹੁਲ ਗਾਂਧੀ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਇੱਕ ਬਿਆਨ ਦਾ ਜ਼ਿਕਰ ਕਰਦੇ ਹੋਏ ਕਿਹਾ, ''ਇਹ ਤਾਂ ਫੈਮਿਲੀ ਡਰਾਮਾ ਹੈ। ਰਾਜੀਵ ਗਾਂਧੀ ਨੇ ਕਿਹਾ ਸੀ ਕਿ ਜਦੋਂ ਕੋਈ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ ਪਰ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਨੇ ਅਸਤੀਫਾ ਦੇ ਦਿੱਤਾ ਹੈ ਪਰ ਇੱਕ ਕੁੱਤਾ ਵੀ ਨਹੀਂ ਭੌਂਕਿਆ।'' ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 3 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਪ੍ਰਧਾਨ ਨਹੀਂ ਹਨ ਅਤੇ ਬਿਨਾਂ ਦੇਰੀ ਕੀਤੇ ਨਵਾਂ ਪ੍ਰਧਾਨ ਚੁਣ ਲੈਣਾ ਚਾਹੀਦਾ ਹੈ।


Iqbalkaur

Content Editor

Related News