ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਹੋਏ ਕੋਰੋਨਾ ਪਾਜ਼ੇਟਿਵ

06/22/2022 5:24:04 PM

ਹਰਿਆਣਾ (ਵਾਰਤਾ)- ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਵਿਜ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕੀਤਾ ਹੈ। ਵਿਜ ਨੇ ਮੰਗਲਵਾਰ ਨੂੰ ਅੰਬਾਲਾ ਛਾਉਣੀ 'ਚ ਕੌਮਾਂਤਰੀ ਯੋਗ ਦਿਵਸ ਮੌਕੇ ਆਯੋਜਿਤ ਪ੍ਰੋਗਰਾਮ ਲਿਆ ਸੀ ਅਤੇ ਉੱਥੇ ਆਏ ਲੋਕਾਂ ਨੂੰ ਸੰਬੋਧਨ ਵੀ ਕੀਤਾ ਸੀ। 

PunjabKesari

ਵਿਜ ਨੇ ਹਾਲ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਟੈਸਟ ਕਰਵਾ ਲੈਣ ਅਤੇ ਖ਼ੁਦ ਨੂੰ ਆਈਸੋਲੇਟ ਕਰਨ। ਵਿਜੇ ਸਤੰਬਰ 2020 'ਚ ਵੀ ਕੋਰੋਨਾ ਪਾਜ਼ੇਟਿਵ ਹੋਏ ਸਨ ਅਤੇ ਬਾਅਦ 'ਚ ਕੋਰੋਨਾ ਨਾਲ ਪੀੜਤ ਹੋਣ ਤੋਂ ਬਾਅਦ ਹੋਣ ਵਾਲੀਆਂ ਸਮੱਸਿਆਵਾਂ ਕਾਰਨ ਪਿਛਲੇ ਸਾਲ ਪੀ.ਜੀ.ਆਈ. ਚੰਡੀਗੜ੍ਹ ਅਤੇ ਫਿਰ ਏਮਜ਼ 'ਚ ਭਰਤੀ ਹੋਏ ਸਨ।

ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਹੋਏ ਕੋਰੋਨਾ ਪਾਜ਼ੇਟਿਵ


DIsha

Content Editor

Related News