ਵਿਜ ਬੋਲੇ- ਹਰਿਆਣਾ ''ਚ ''ਲਵ ਜੇਹਾਦ'' ਖ਼ਿਲਾਫ਼ ਕਾਨੂੰਨ ਬਣਾਉਣ ''ਤੇ ਹੋ ਰਿਹੈ ਵਿਚਾਰ

11/01/2020 3:52:30 PM

ਹਰਿਆਣਾ (ਭਾਸ਼ਾ)— ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ 'ਲਵ ਜੇਹਾਦ' ਖ਼ਿਲਾਫ਼ ਕਾਨੂੰਨ ਲਿਆਉਣ 'ਤੇ ਵਿਚਾਰ ਕਰ ਰਹੀ ਹੈ। ਵਿਜ ਨੇ ਇਕ ਟਵੀਟ ਕਰ ਕੇ ਇਹ ਗੱਲ ਆਖੀ। 

ਇਹ ਵੀ ਪੜ੍ਹੋ: ਨਿਕਿਤਾ ਕਤਲਕਾਂਡ: 'ਮਹਾਪੰਚਾਇਤ' ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਕੀਤਾ ਪਥਰਾਅ, ਹਾਈਵੇਅ ਜਾਮ

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਉਹ ਲਵ ਜੇਹਾਦ ਨੂੰ ਸਖਤੀ ਨਾਲ ਰੋਕਣ ਲਈ ਪ੍ਰਭਾਵੀ ਕਾਨੂੰਨ ਬਣਾਉਣਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੋ ਲੋਕ ਨੂੰਹ-ਧੀਆਂ ਦੀ ਇੱਜ਼ਤ ਨਾਲ ਖਿਲਵਾੜ ਕਰਦੇ ਹਨ, ਉਹ ਜੇਕਰ ਨਹੀਂ ਸੁਧਰੇ ਤਾਂ 'ਰਾਮ ਨਾਮ ਸਤਯ ਹੈ' ਦੀ ਉਨ੍ਹਾਂ ਦੀ ਅੰਤਿਮ ਯਾਤਰਾ ਨਿਕਲਣ ਵਾਲੀ ਹੈ। ਲਵ ਜੇਹਾਦ 'ਚ ਸ਼ਾਮਲ ਲੋਕਾਂ ਦੇ ਪੋਸਟਰ ਚੌਰਾਹਿਆਂ 'ਤੇ ਲਾਏ ਜਾਣਗੇ। 

ਇਹ ਵੀ ਪੜ੍ਹੋ: ਕੁੜੀ ਨੇ ਦੋਸਤੀ ਠੁਕਰਾਈ ਤਾਂ ਸਿਰਫਿਰੇ ਆਸ਼ਿਕ ਨੇ ਮਾਂ ਅਤੇ ਭਰਾ ਦੇ ਸਾਹਮਣੇ ਹੀ ਕਰ ਦਿੱਤਾ ਕਤਲ

ਦੱਸ ਦੇਈਏ ਕਿ ਪਿਛਲੇ ਹਫ਼ਤੇ ਹਰਿਆਣਾ ਦੇ ਬਲੱਭਗੜ੍ਹ ਵਿਚ ਕਾਲਜ ਦੀ 21 ਸਾਲਾ ਵਿਦਿਆਰਥਣ ਨਿਕਿਤਾ ਤੋਮਰ ਦੀ ਇਕ ਨੌਜਵਾਨਾਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਨੌਜਵਾਨ ਉਸ 'ਤੇ ਵਿਆਹ ਕਰਨ ਲਈ ਇਸਲਾਮ ਅਪਣਾਉਣ ਦਾ ਦਬਾਅ ਬਣਾ ਰਿਹਾ ਸੀ। ਕੁਝ ਹਿੰਦੂ ਸੰਗਠਨਾਂ ਨੇ ਦੋਸ਼ ਲਾਇਆ ਕਿ ਕੁੜੀ ਦਾ ਕਤਲ ਲਵ ਜੇਹਾਦ ਦਾ ਮਾਮਲਾ ਹੈ। ਵਿਸ਼ ਹਿੰਦੂ ਪਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਸ਼ੁੱਕਰਵਾਰ ਨੂੰ ਮ੍ਰਿਤਕਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਲਵ ਜੇਹਾਦ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜਤਾਈ ਸੀ। 

ਇਹ ਵੀ ਪੜ੍ਹੋ: ਨਿਕਿਤਾ ਕਤਲਕਾਂਡ: ਮ੍ਰਿਤਕ ਕੁੜੀ ਦੇ ਘਰ ਪੁੱਜੀ SIT ਟੀਮ, ਪਰਿਵਾਰ ਵਾਲਿਆਂ ਨੂੰ ਕੀਤੇ ਸਵਾਲ-ਜਵਾਬ

ਓਧਰ ਹਰਿਆਣਾ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿਚ ਦੋ ਮੁੱਖ ਦੋਸ਼ੀਆਂ-ਤੌਸਿਫ਼ ਅਤੇ ਰੇਹਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਤੀਜੇ ਨੌਜਵਾਨ ਨੂੰ ਮੁੱਖ ਦੋਸ਼ੀ ਨੂੰ ਹਥਿਆਰ ਉਪਲੱਬਧ ਕਰਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

Tanu

This news is Content Editor Tanu