ਅਨਿਲ ਵਿਜ ਦਾ ਨਵਜੋਤ ਸਿੱਧੂ ’ਤੇ ਤੰਜ਼, ਕਿਹਾ- ‘ਹਮੇਸ਼ਾ ਲਈ ਮੌਨ ਵਰਤ ਰੱਖ ਲੈਣ ਤਾਂ ਦੇਸ਼ ਨੂੰ ਸ਼ਾਂਤੀ ਮਿਲੇਗੀ’
Sunday, Oct 10, 2021 - 06:28 PM (IST)
ਹਰਿਆਣਾ— ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੌਨ ਵਰਤ ਨੂੰ ਲੈ ਕੇ ਤੰਜ਼ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਜੇਕਰ ਹਮੇਸ਼ਾ ਲਈ ਮੌਨ ਵਰਤ ਰੱਖਣ ਤਾਂ ਇਸ ਨਾਲ ਕਾਂਗਰਸ ਅਤੇ ਦੇਸ਼ ਦੋਹਾਂ ਨੂੰ ਸ਼ਾਂਤੀ ਮਿਲ ਜਾਵੇਗੀ। ਇਸ ਦੇ ਨਾਲ ਹੀ ਵਿਜ ਨੇ ਕਾਂਗਰਸ ਪਾਰਟੀ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਕਾਂਗਰਸ ਇਕ ਡੁੱਬਦਾ ਹੋਇਆ ਜਹਾਜ਼ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਮੰਤਰੀਆਂ ਸਮੇਤ ਪਹੁੰਚੇ ਲਖੀਮਪੁਰ ਖੀਰੀ, ਪੀੜਤ ਕਿਸਾਨ ਪਰਿਵਾਰਾਂ ਨਾਲ ਵੰਡਾਇਆ ਦੁੱਖ
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਹੋਣ ਤੱਕ ਮੌਨ ਵਰਤ ’ਤੇ ਬੈਠੇ ਸਨ। ਇਸ ’ਤੇ ਅਨਿਲ ਵਿਜ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਲਖੀਮਪੁਰ ਖੀਰੀ ’ਚ ਪ੍ਰਸ਼ਾਸਨ ਆਪਣੀ ਕਾਰਵਾਈ ਵਿਚ ਲੱਗਾ ਹੋਇਆ ਹੈ। ਨਵਜੋਤ ਸਿੱਧੂ ਜੇਕਰ ਪਰਮਾਨੈਂਟ ਮੌਨ ਵਰਤ ਰੱਖ ਲੈਣ ਤਾਂ ਇਸ ਨਾਲ ਕਾਂਗਰਸ ਅਤੇ ਦੇਸ਼ ਦੋਹਾਂ ਨੂੰ ਸ਼ਾਂਤੀ ਮਿਲੇਗੀ।
ਇਹ ਵੀ ਪੜ੍ਹੋ : ਆਸ਼ੀਸ਼ ਮਿਸ਼ਰਾ ਦੇ ਸਰੰਡਰ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਇੱਥੇ ਪੁਲਸ ਲਾਈਨ ਸਥਿਤ ਅਪਰਾਧ ਸ਼ਾਖਾ ਨੇ 12 ਘੰਟੇ ਲੰਬੀ ਪੁੱਛ-ਗਿੱਛ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਦੇ ਮਾਮਲੇ ਵਿਚ ਮਿਸ਼ਰਾ ਅਤੇ ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਦੇ ਪੁੱਤਰ ਆਸ਼ੀਸ਼ ਦੇ ਪੁੱਛ-ਗਿੱਛ ਲਈ ਪੇਸ਼ ਹੋਣ ਮਗਰੋਂ ਸਿੱਧੂ ਨੇ ਸ਼ਨੀਵਾਰ ਨੂੰ ਆਪਣਾ ਮੌਨ ਧਰਨਾ ਖ਼ਤਮ ਕਰ ਦਿੱਤਾ ਸੀ।