ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Monday, Oct 13, 2025 - 03:59 PM (IST)

ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਭਾਰਤ ਯਾਤਰਾ ਦੁਵੱਲੀ ਸਾਂਝੇਦਾਰੀ ਨੂੰ ਨਵੀਂ ਗਤੀ ਮਿਲੇਗੀ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ,"ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਆਨੰਦ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਭਾਰਤ-ਕੈਨੇਡਾ ਦੁਵੱਲੀ ਸਾਂਝੇਦਾਰੀ ਨੂੰ ਨਵੀਂ ਗਤੀ ਦੇਣ ਲਈ ਚੱਲ ਰਹੇ ਯਤਨਾਂ 'ਚ ਯੋਗਦਾਨ ਪਾਵੇਗੀ।" ਇਸ ਸਾਲ ਮਈ 'ਚ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਣ ਦੇ ਬਾਅਦ ਤੋਂ ਆਨੰਦ ਪਹਿਲੀ ਵਾਰ ਭਾਰਤ ਯਾਤਰਾ 'ਤੇ ਹਨ।

ਬਿਆਨ 'ਚ ਕਿਹਾ ਗਿਆ ਹੈ ਕਿ ਬੈਠਕ ਦੌਰਾਨ ਪੀ.ਐੱਮ. ਮੋਦੀ ਨੇ ਇਸ ਸਾਲ ਜੂਨ 'ਚ ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਦੀ ਆਪਣੀ ਯਾਤਰਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ 'ਬੇਹੱਦ ਸਾਰਥਕ' ਬੈਠਕ ਕੀਤੀ ਸੀ। ਪੀ.ਐੱਮ.ਓ. ਨੇ ਕਿਹਾ,''ਪ੍ਰਧਾਨ ਮੰਤਰੀ ਨੇ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਦੋਵੇਂ ਦੇਸ਼ਾਂ ਵਿਚਾਲੇ ਵਧਦੇ ਸਹਿਯੋਗ ਦੇ ਮਹੱਤਵ 'ਤੇ ਚਰਚਾ ਕੀਤੀ।'' ਆਨੰਦ ਦੀ ਯਾਤਰਾ ਨੂੰ ਦੋਵਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸੰਬੰਧਾਂ ਨੂੰ ਮੁੜ ਤੋਂ ਸਥਾਪਤ ਕਰਨ ਦੀ ਦਿਸ਼ਾ 'ਚ ਇਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜੋ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਭਾਰਤ ਨਾਲ ਸੰਭਾਵਿਤ ਸੰਬੰਧ ਹੋਣ ਨਾਲ ਜੁੜੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ 2023 'ਚ ਬੇਹੱਦ ਖ਼ਰਾਬ ਹੋ ਗਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News