ਪਾਕਿਸਤਾਨ ਤੋਂ ਭਾਰਤ ਪਰਤੀ ਅੰਜੂ ਮੁੜ ਸੁਰਖੀਆਂ ''ਚ, ਦੱਸਿਆ ਕਿਉਂ ਆਈ ਵਾਪਸ
Friday, Dec 01, 2023 - 06:24 PM (IST)

ਅਲਵਰ- ਰਾਜਸਥਾਨ ਤੋਂ ਪਾਕਿਸਤਾਨ ਜਾ ਕੇ ਆਪਣੇ ਫੇਸਬੁੱਕ ਪ੍ਰੇਮੀ ਨਸਰੁੱਲਾ ਨਾਲ ਨਿਕਾਹ ਕਰਵਾਉਣ ਅਤੇ ਇਸਲਾਮ ਧਰਮ ਅਪਣਾ ਕੇ ਫਾਤਿਮਾ ਬਣਨ ਵਾਲੀ 34 ਸਾਲਾ ਅੰਜੂ ਪਾਕਿਸਤਾਨ ਤੋਂ ਭਾਰਤ ਆਈ ਹੈ। ਉਹ ਆਪਣੇ ਬੱਚਿਆਂ ਨੂੰ ਆਪਣੇ ਕੋਲ ਰੱਖਣ ਦੀ ਮੰਗ ਕਰੇਗੀ। ਅੰਜੂ ਅੰਮ੍ਰਿਤਸਰ-ਵਾਹਗਾ ਬਾਰਡਰ ਰਾਹੀਂ ਦੇਸ਼ ਪਰਤੀ ਹੈ। ਪੰਜਾਬ ਪੁਲਸ ਦੀ ਖੁਫੀਆ ਏਜੰਸੀ ਅਤੇ ਆਈ. ਬੀ. ਵਲੋਂ ਅੰਮ੍ਰਿਤਸਰ ਵਿਚ ਉਸ ਤੋਂ ਪੁੱਛਗਿੱਛ ਮਗਰੋਂ ਉਸ ਨੂੰ ਨਵੀਂ ਦਿੱਲੀ ਲਈ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਮੁਤਾਬਕ ਉਸ ਨੂੰ ਪਾਕਿਸਤਾਨੀ ਰੱਖਿਆ ਏਜੰਸੀਆਂ ਜਾਂ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਬਾਰੇ ਪੁੱਛਿਆ ਗਿਆ ਸੀ, ਜਿਸ ਤੋਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ- 1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼
ਅੰਜੂ ਨੇ ਆਪਣੀ ਵਾਪਸੀ ਬਾਰੇ ਅਧਿਕਾਰੀਆਂ ਨੂੰ ਦੱਸਿਆ
ਪੁੱਛਗਿੱਛ ਦੌਰਾਨ ਅੰਜੂ ਨੇ ਅਧਿਕਾਰੀਆਂ ਨੂੰ ਭਾਰਤ ਵਿਚ ਆਪਣੀਆਂ ਯੋਜਨਾਵਾਂ ਬਾਰੇ ਦੱਸਿਆ ਅਤੇ ਸੰਕੇਤ ਦਿੱਤਾ ਕਿ ਉਹ ਪਾਕਿਸਤਾਨ ਵਾਪਸ ਜਾਏਗੀ। ਉਸ ਨੇ ਕਿਹਾ ਕਿ ਉਹ ਆਪਣੇ ਭਾਰਤੀ ਪਤੀ ਅਰਵਿੰਦ ਨੂੰ ਤਲਾਕ ਦੇਣ ਤੋਂ ਬਾਅਦ ਆਪਣੇ ਬੱਚਿਆਂ ਨੂੰ ਪਾਕਿਸਤਾਨ ਲੈ ਜਾਵੇਗੀ। ਅੰਜੂ ਨੇ ਦੱਸਿਆ ਕਿ ਉਹ ਦਿੱਲੀ ਤੋਂ ਮੱਧ ਪ੍ਰਦੇਸ਼ ਦੇ ਗਵਾਲੀਅਰ ਸਥਿਤ ਆਪਣੇ ਪਿਤਾ ਦੇ ਘਰ ਜਾਵੇਗੀ। ਉਸ ਨੇ ਨਸਰੁੱਲਾ ਨਾਲ ਹੋਏ ਆਪਣੇ ਨਿਕਾਹ ਬਾਰੇ ਕੋਈ ਦਸਤਾਵੇਜ਼ ਨਹੀਂ ਦਿਖਾਏ ਹਨ। ਦੂਜੇ ਪਾਸੇ ਅੰਜੂ ਦੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਭਾਰਤ ਪਰਤਣ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਅੰਜੂ ਨੇ ਰਾਸ਼ਟਰੀ ਰਾਜਧਾਨੀ 'ਚ ਪਹੁੰਚ ਕੀਤੀ ਪਰ ਉਸ ਨੇ ਪਾਕਿਸਤਾਨ ਵਿਚ ਰਹਿਣ ਜਾਂ ਆਪਣੇ ਵਤਨ ਆਉਣ ਬਾਰੇ ਗੱਲ ਕਰਨ ਤੋਂ ਇਨਕਾਰ ਕੀਤਾ। ਉਸ ਨੇ ਦਿੱਲੀ ਹਵਾਈ ਅੱਡੇ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੀ। ਦੱਸ ਦੇਈਏ ਕਿ ਪਾਕਿਸਤਾਨ ਜਾਣ ਤੋਂ ਪਹਿਲਾਂ ਅੰਜੂ ਨੇ ਗੁਪਤ ਤੌਰ ’ਤੇ ਤਲਾਕ ਦੀ ਫਾਈਲ ਤਿਆਰ ਕਰ ਲਈ ਸੀ।
ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ ਬੈਂਕ 'ਤੇ ਬੋਲਿਆ ਧਾਵਾ, ਲੁੱਟੇ 18 ਕਰੋੜ ਰੁਪਏ
ਆਓ ਜਾਣਦੇ ਹਾਂ ਅੰਜੂ ਬਾਰੇ
ਰਾਜਸਥਾਨ ਦੇ ਭਿਵੜੀ ਜ਼ਿਲ੍ਹੇ ਦੀ ਇਕ ਵਿਆਹੁਤਾ ਭਾਰਤੀ ਔਰਤ ਅੰਜੂ ਨੇ ਇਸ ਸਾਲ ਦੇ ਸ਼ੁਰੂ 'ਚ ਆਪਣੇ ਫੇਸਬੁੱਕ ਪ੍ਰੇਮੀ ਨੂੰ ਮਿਲਣ ਲਈ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਗਈ ਸੀ। ਜਿਸ ਤੋਂ ਬਾਅਦ ਅੰਜੂ ਮੀਡੀਆ ਦੀ ਸੁਰਖੀਆਂ ਬਣੀ। ਅੰਜੂ ਨੇ ਫੇਸਬੁੱਕ 'ਤੇ ਦੋਸਤੀ ਕਰਨ ਦਾ ਦਾਅਵਾ ਕੀਤਾ ਅਤੇ ਪ੍ਰੇਮੀ ਨਸਰੁੱਲਾ ਪਿਆਰ ਹੋ ਗਿਆ ਸੀ। ਦਰਅਸਲ ਅੰਜੂ ਨੇ ਆਪਣੇ ਪਤੀ ਅਰਵਿੰਦ ਨੂੰ ਦੱਸਿਆ ਕਿ ਉਹ ਕੁਝ ਦਿਨਾਂ ਲਈ ਜੈਪੁਰ ਜਾ ਰਹੀ ਹੈ। ਹਾਲਾਂਕਿ ਉਸ ਦੇ ਪਤੀ ਨੂੰ ਬਾਅਦ ਵਿਚ ਮੀਡੀਆ ਰਾਹੀਂ ਪਤਾ ਲੱਗਾ ਕਿ ਉਹ ਕੌਮਾਂਤਰੀ ਸਰਹੱਦਾਂ ਤੋਂ ਬਾਹਰ ਚੱਲੀ ਗਈ ਹੈ। ਉਸ ਦੇ ਦੋ ਬੱਚੇ ਹਨ, ਇਕ 15 ਸਾਲ ਦੀ ਧੀ ਅਤੇ ਇਕ 6 ਸਾਲ ਦਾ ਪੁੱਤਰ ਹੈ। 34 ਸਾਲਾ ਅੰਜੂ ਜੁਲਾਈ ਤੋਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਰਹਿ ਰਹੀ ਸੀ।
ਇਹ ਵੀ ਪੜ੍ਹੋ- 1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼
ਨਸਰੁੱਲਾ ਨੇ ਜ਼ਾਹਰ ਕੀਤੀ ਚਿੰਤਾ
ਹਫ਼ਤਿਆਂ ਬਾਅਦ ਪਾਕਿਸਤਾਨ ਵਿਚ ਉਸ ਦੇ ਸਾਥੀ, ਨਸਰੁੱਲਾ ਨੇ ਉਸਦੀ ਮਾਨਸਿਕ ਸਿਹਤ ਲਈ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਅੰਜੂ ਲਈ ਆਪਣੇ ਬੱਚਿਆਂ ਨਾਲ ਭਾਰਤ ਪਰਤਣਾ ਬਿਹਤਰ ਹੋਵੇਗਾ। ਇਕ ਨਿਊਜ਼ ਏਜੰਸੀ ਨਾਲ ਫ਼ੋਨ ਇੰਟਰਵਿਊ ਵਿਚ ਨਸਰੁੱਲਾ ਨੇ ਕਿਹਾ ਸੀ ਕਿ ਉਸ ਦੀ ਪਤਨੀ "ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਅਤੇ ਆਪਣੇ ਬੱਚਿਆਂ ਨੂੰ ਬਹੁਤ ਯਾਦ ਕਰ ਰਹੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8