ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ US ਤੋਂ ਡਿਪੋਰਟ, ਲਿਆਂਦਾ ਜਾ ਰਿਹਾ ਭਾਰਤ
Tuesday, Nov 18, 2025 - 07:35 PM (IST)
ਨੈਸ਼ਨਲ ਡੈਸਕ- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਅਮਰੀਕਾ ਨੇ ਉਸਨੂੰ ਡਿਪੋਰਟ ਕਰ ਦਿੱਤਾ ਹੈ। ਇਹ ਕਾਰਵਾਈ 18 ਨਵੰਬਰ 2025 ਨੂੰ ਕੀਤੀ ਗਈ ਹੈ। ਅਨਮੋਲ ਨੂੰ ਭਾਰਤ ਭੇਜਣ ਦਾ ਕਦਮ ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (DHS) ਵੱਲੋਂ ਚੁੱਕਿਆ ਗਿਆ ਕਿਉਂਕਿ ਅਮਰੀਕਾ ਵਿੱਚ ਉਸਦੀ ਅਸਾਇਲਮ ਦੀ ਅਰਜ਼ੀ ਖਾਰਜ ਹੋ ਗਈ ਸੀ। ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਅਨਮੋਲ ਬਿਸ਼ਨੋਈ ਨੂੰ ਡਿਪੋਰਟ ਕਰਨ ਤੋਂ ਬਾਅਦ ਅਮਰੀਕਾ ਵੱਲੋਂ ਬਾਬਾ ਸਿੱਦਿਕੀ ਦੇ ਪੁੱਤਰ ਜੀਸ਼ਾਨ ਨੂੰ ਇਕ ਈਮੇਲ ਰਾਹੀਂ ਸੂਚਿਤ ਕੀਤਾ ਗਿਆ ਹੈ। ਉਥੇ ਹੀ ਖਬਰਾਂ ਇਹ ਵੀ ਹਨ ਕਿ ਐੱਨ.ਆਈ.ਏ ਨੇ ਵੀ ਅਨਮੋਲ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਲਈ ਹੈ। ਬਿਸ਼ਨੋਈ ਜਲਦੀ ਹੀ ਭਾਰਤ ਪਹੁੰਚ ਸਕਦਾ ਹੈ।
ਇਸ ਡਿਪੋਰਟੇਸ਼ਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਲਈ ਇੱਕ ਬੁਰੀ ਖ਼ਬਰ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਲਾਰੈਂਸ ਬਿਸ਼ਨੋਈ ਦਾ 'ਪਾਵਰ ਸੈਂਟਰ' ਖ਼ਤਮ ਹੋ ਗਿਆ ਹੈ।
ਇਹ ਵੀ ਪੜ੍ਹੋ- 10ਵੀਂ ਪਾਸ ਨੇ ਘਰ 'ਚ ਹੀ ਖੋਲ੍ਹੀ ਨਕਲੀ ਨੋਟਾਂ ਦੀ ਫੈਕਟਰੀ, 2 ਲੱਖ ਦੀ ਜਾਲੀ ਕਰੰਸੀ ਸਮੇਤ ਕਾਬੂ

ਇਹ ਵੀ ਪੜ੍ਹੋ- ਬੰਜੀ ਜੰਪਿੰਗ ਦੌਰਾਨ ਕੁੜੀ ਨੂੰ ਪਿਆ ਦਿਲ ਦਾ ਦੌਰਾ! ਬੇਹੋਸ਼ੀ ਦੀ ਹਾਲਤ 'ਚ ਹਵਾ 'ਚ ਝੂਲਦੀ ਰਹੀ, ਵੀਡੀਓ ਵਾਇਰਲ
ਇਨ੍ਹਾਂ ਵੱਡੇ ਮਾਮਲਿਆਂ ਵਿੱਚ ਲੋੜੀਂਦਾ ਹੈ ਅਨਮੋਲ
ਅਨਮੋਲ ਬਿਸ਼ਨੋਈ ਭਾਰਤ ਵਿੱਚ ਕਈ ਗੰਭੀਰ ਅਤੇ ਹਿੰਸਕ ਅਪਰਾਧਾਂ ਦੇ ਸਬੰਧ ਵਿੱਚ ਲੋੜੀਂਦਾ ਹੈ।
1. ਸਿੱਧੂ ਮੂਸੇਵਾਲਾ ਕਤਲ ਕੇਸ: ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਈ 2022 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਹੈ। ਉਸ 'ਤੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਪੋਰਟ ਦੇਣ ਦਾ ਦੋਸ਼ ਹੈ। ਉਸਦੀ ਡਿਪੋਰਟੇਸ਼ਨ ਤੋਂ ਬਾਅਦ ਇਸ ਕੇਸ ਨਾਲ ਜੁੜੇ ਹੋਰ ਅਹਿਮ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ।
2. ਬਾਬਾ ਸਿੱਦੀਕੀ ਕਤਲ ਕੇਸ: ਅਨਮੋਲ ਅਕਤੂਬਰ 2024 ਵਿੱਚ ਹੋਏ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਅਹਿਮ ਸਾਜ਼ਿਸ਼ਕਰਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਸ ਕੇਸ ਦੇ ਸ਼ੂਟਰ ਵੀ ਅਨਮੋਲ ਬਿਸ਼ਨੋਈ ਦੇ ਸੰਪਰਕ ਵਿੱਚ ਸਨ।
3. ਸਲਮਾਨ ਖਾਨ ਦੇ ਘਰ ਗੋਲੀਬਾਰੀ: ਅਪ੍ਰੈਲ 2024 ਵਿੱਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸਿਲਸਿਲੇ ਵਿੱਚ ਵੀ ਅਨਮੋਲ ਦੀ ਭਾਲ ਸੀ। ਚਾਰਜਸ਼ੀਟ ਅਨੁਸਾਰ, ਅਨਮੋਲ ਨੇ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ‘ਪ੍ਰੇਰਿਤ’ ਕੀਤਾ ਸੀ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਇਤਿਹਾਸ ਰਚਣਗੇ।
ਇਹ ਵੀ ਪੜ੍ਹੋ- ਸ਼ਰਾਬ ਪੀ ਕੇ ਬਾਈਕ ਚਲਾਉਣ ਵਾਲੇ ਦਾ ਚਲਾਨ ਕੱਟਣ ਦੀ ਬਜਾਏ ਦਿੱਤੀ ਅਜਿਹੀ ਸਜ਼ਾ ਕਿ ਹਰ ਥਾਂ ਹੋ ਰਹੀ ਚਰਚਾ
'ਮੋਸਟ ਵਾਂਟੇਡ' ਲਿਸਟ ਅਤੇ ਇਨਾਮ
ਅਨਮੋਲ ਬਿਸ਼ਨੋਈ ਭਾਰਤ ਵਿੱਚ ਕੁੱਲ 18 ਮਾਮਲਿਆਂ ਵਿੱਚ ਵਾਂਟੇਡ ਹੈ। ਪਿਛਲੇ ਸਾਲ ਨਵੰਬਰ ਵਿੱਚ ਉਸਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਸੀ, ਹਾਲਾਂਕਿ ਇਹ ਗ੍ਰਿਫ਼ਤਾਰੀ ਅਮਰੀਕਾ ਵਿੱਚ ਗੈਰ-ਕਾਨੂੰਨੀ ਐਂਟਰੀ ਕਾਰਨ ਹੋਈ ਸੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪਿਛਲੇ ਸਾਲ ਅਨਮੋਲ ਨੂੰ ਆਪਣੀ ‘ਮੋਸਟ ਵਾਂਟੇਡ’ ਲਿਸਟ ਵਿੱਚ ਸ਼ਾਮਲ ਕੀਤਾ ਸੀ। ਉਸਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮਹਾਰਾਸ਼ਟਰ ਦੀ ਇੱਕ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਗਲੋਬਲ ਲਾਅ ਇਨਫੋਰਸਮੈਂਟ ਏਜੰਸੀ ਇੰਟਰਪੋਲ ਨੇ ਵੀ ਉਸ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੋਇਆ ਸੀ। ਇਸ ਡਿਪੋਰਟੇਸ਼ਨ ਤੋਂ ਬਾਅਦ ਹੁਣ NIA ਅਨਮੋਲ ਬਿਸ਼ਨੋਈ 'ਤੇ ਸ਼ਿਕੰਜਾ ਕੱਸੇਗੀ।
ਇਹ ਵੀ ਪੜ੍ਹੋ- 23 ਨਵੰਬਰ ਤਕ ਭਾਰੀ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ! ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
