ਪੀ. ਐੱਮ. ਮੋਦੀ ਦਾ ਪੰਜਾਬ ਦੌਰਾ: ਮਨੀਸ਼ ਤਿਵਾੜੀ ਨੇ ਰੱਖੀ ਇਹ ਵੱਡੀ ਮੰਗ

Wednesday, Jan 05, 2022 - 12:46 PM (IST)

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ਤੋਂ ਪਹਿਲਾਂ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਲਈ ‘ਭਾਰਤ ਰਤਨ’ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡਾ’ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਕ ਦਿਨਾ ਦੌਰੇ ਦੌਰਾਨ ਬਠਿੰਡਾ ਪਹੁੰਚੇ PM ਮੋਦੀ, ਫਿਰੋਜ਼ਪੁਰ ਲਈ ਹੋਏ ਰਵਾਨਾ

PunjabKesari

ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਟਵੀਟ ਕੀਤਾ, ‘‘ਪਿਆਰੇ ਪ੍ਰਧਾਨ ਮੰਤਰੀ ਜੀ, 26 ਜਨਵਰੀ ਦਾ ਦਿਨ ਨੇੜੇ ਹੈ ਅਤੇ ਅੱਜ ਪੰਜਾਬ ਦੇ ਫਿਰੋਜ਼ਪੁਰ ਆ ਰਹੇ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਲਈ ‘ਭਾਰਤ ਰਤਨ’ ਦਾ ਐਲਾਨ ਕਰੋ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡਾ ਮੋਹਾਲੀ-ਚੰਡੀਗੜ੍ਹ ਕਰੋ।’’

ਇਹ ਵੀ ਪੜ੍ਹੋ : ਖੇਤੀ ਕਾਨੂੰਨ ਰੱਦ ਹੋਣ ਮਗਰੋਂ 'PM ਮੋਦੀ' ਦਾ ਪਹਿਲਾ ਪੰਜਾਬ ਦੌਰਾ ਅੱਜ, ਕਈ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਦੌਰੇ ’ਤੇ ਹਨ। ਇੱਥੇ ਉਹ ਪੀ. ਜੀ. ਆਈ. ਐੱਮ. ਈ. ਆਰ. ਸੈਟੇਲਾਈਟ ਕੇਂਦਰ ਅਤੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਸਮੇਤ 42,750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਇਹ ਵੀ ਪੜ੍ਹੋ : PM ਮੋਦੀ ਦਾ ਪੰਜਾਬ ਦੌਰਾ: 42 ਹਜ਼ਾਰ ਕਰੋੜ ਦੀ ਦੇਣਗੇ ਸੌਗਾਤ, ਦੋ ਨਵੇਂ ਮੈਡੀਕਲ ਕਾਲਜ ਵੀ ਸ਼ਾਮਲ


Tanu

Content Editor

Related News