J&K : ਕਸ਼ਮੀਰੀ ਪੰਡਤਾਂ ਲਈ 6,000 ਘਰ ਬਣਾਉਣ ਦਾ ਹੋਇਆ ਸੀ ਐਲਾਨ, ਹੁਣ ਤੱਕ 17 ਫ਼ੀਸਦੀ ਕੰਮ ਹੋਇਆ ਪੂਰਾ

03/21/2022 10:03:44 AM

ਸ਼੍ਰੀਨਗਰ- ਕੇਂਦਰੀ ਗ੍ਰਹਿ ਮੰਤਰਾਲਾ ਦੀ ਇਕ ਰਿਪੋਰਟ ਅਨੁਸਾਰ ਪਿਛਲੇ ਸੱਤ ਸਾਲਾਂ ’ਚ ਕਸ਼ਮੀਰੀ ਪੰਡਤਾਂ ਲਈ ਪ੍ਰਸਤਾਵਿਤ ਘਰਾਂ ਦਾ ਹੁਣ ਤੱਕ ਸਿਰਫ 17 ਫੀਸਦੀ ਕੰਮ ਹੀ ਪੂਰਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਦੇ ਨਾਲ ਬੈਠਕ ਦੌਰਾਨ ਕਸ਼ਮੀਰੀ ਪੰਡਤਾਂ ਸਮੇਤ ਕਸ਼ਮੀਰੀ ਪ੍ਰਵਾਸੀਆਂ ਦੇ ਮੁੜ ਵਸੇਬੇ ਦੀ ਤਰੱਕੀ ਦੀ ਸਮੀਖਿਆ ਕੀਤੀ ਸੀ।

ਇਹ ਵੀ ਪੜ੍ਹੋ : ਨਹੀਂ ਰੁਕ ਰਿਹਾ ਵਿਵਾਦ, ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ 231 ਵਿਦਿਆਰਥਣਾਂ ਨੇ ਪ੍ਰੀਖਿਆ ਦੇਣ ਤੋਂ ਕੀਤਾ ਇਨਕਾਰ

2015 ’ਚ ਐਲਾਨੇ ਪ੍ਰਧਾਨ ਮੰਤਰੀ ਵਿਕਾਸ ਪੈਕੇਜ ਦੇ ਤਹਿਤ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ’ਚ ਕਸ਼ਮੀਰੀ ਪ੍ਰਵਾਸੀਆਂ ਲਈ 3,000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਤੱਕ 1,739 ਪ੍ਰਵਾਸੀਆਂ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ 1,098 ਹੋਰਾਂ ਨੂੰ ਨੌਕਰੀਆਂ ਲਈ ਚੁਣਿਆ ਗਿਆ ਹੈ। 2008 ’ਚ ਮਨਮੋਹਨ ਸਿੰਘ ਸਰਕਾਰ ਨੇ ਪ੍ਰਵਾਸੀਆਂ ਲਈ ਇਸੇ ਤਰ੍ਹਾਂ ਦੇ ਰੁਜ਼ਗਾਰ ਪੈਕੇਜ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਮਨਜ਼ੂਰ 3,000 ਨੌਕਰੀਆਂ ’ਚੋਂ 2,905 ਲੋਕਾਂ ਨੂੰ ਨੌਕਰੀ ਮਿਲੀ ਸੀ। ਮੰਤਰਾਲਾ ਦੇ ਅੰਕੜਿਆਂ ਮੁਤਾਬਕ ਇਸ ਸਾਲ ਫਰਵਰੀ ਤੱਕ ਸਿਰਫ 1,025 ਘਰਾਂ ਦਾ ਨਿਰਮਾਣ ਥੋੜ੍ਹਾ ਜਾਂ ਪੂਰਨ ਰੂਪ ’ਚ ਪੂਰਾ ਹੋਇਆ ਸੀ, ਜਦੋਂ ਕਿ 50 ਫ਼ੀਸਦੀ ਤੋਂ ਜ਼ਿਆਦਾ ਘਰਾਂ ’ਤੇ ਕੰਮ ਸ਼ੁਰੂ ਹੋਣਾ ਬਾਕੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News