ਬਜਰੰਗ ਦਲ ਦੇ ਜ਼ਿਲਾ ਪ੍ਰਧਾਨ ਦਾ ਐਲਾਨ, ਸਿੱਧੂ ਦਾ ਸਿਰ ਕੱਟ ਕੇ ਲਿਆਉਣ ਵਾਲੇ ਨੂੰ ਦਵਾਂਗਾ 5 ਲੱਖ ਦਾ ਇਨਾਮ

08/20/2018 2:46:16 PM

ਆਗਰਾ— ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ 'ਚ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ 'ਚ ਸ਼ਾਮਲ ਹੋ ਕੇ ਮੁਸੀਬਤ ਮੁੱਲ ਲੈ ਲਈ ਹੈ। ਜਿਸ ਦੇ ਚੱਲਦੇ ਦੇਸ਼ ਭਰ 'ਚ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਇਸ ਕ੍ਰਮ 'ਚ ਆਗਰਾ ਦੇ ਬਜਰੰਗ ਦਲ ਜ਼ਿਲਾ ਪ੍ਰਧਾਨ ਸੰਜੈ ਜਾਟ ਨੇ ਸਿੱਧੂ ਅਤੇ ਉਨ੍ਹਾਂ ਨਾਲ ਗਲੇ ਮਿਲਣ ਵਾਲੇ ਪਾਕਿਸਤਾਨੀ ਕਰਨਲ ਦਾ ਸਿਰ ਕੱਟ ਕੇ ਲਿਆਉਣ ਵਾਲੇ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਇਕ ਵੀਡੀਓ ਵਾਇਰਲ ਕਰਕੇ ਉਸ 'ਚ ਸਿੱਧੂ ਅਤੇ ਕਰਨਲ ਦਾ ਸਿਰ ਲਿਆਉਣ 'ਤੇ 5 ਲੱਖ ਦਾ ਇਨਾਮ ਰੱਖਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਵਾਇਰਲ ਵੀਡੀਓ 'ਚ ਸਿੱਧੂ ਲਈ ਗਲਤ ਸ਼ਬਦਾਂ ਦੀ ਵੀ ਵਰਤੋਂ ਕੀਤੀ। ਇਸ ਤੋਂ ਪਹਿਲਾਂ ਨਾਰਾਜ਼ ਹਿੰਦੂਵਾਦੀ ਸੰਗਠਨ ਦੇ ਨੇਤਾਵਾਂ ਵੱਲੋਂ ਇਸ ਕੰਮ ਦੀ ਨਿੰਦਾ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਕੌਣੇ-ਕੌਣੇ 'ਚ ਹਿੰਦੂਵਾਦੀ ਸੰਗਠਨ ਦੇ ਵਰਕਰ ਸਿੱਧੂ ਦਾ ਪੁਤਲਾ ਸਾੜਨ 'ਤੇ ਵਿਰੋਧ ਦਰਜ ਕਰਵਾ ਰਹੇ ਹਨ।