ਚੋਣਾਂ ਦੇ ਐਲਾਨ ਦੇ ਨਾਲ ਹੀ JP ਨੱਢਾ ਨੇ 5 ਸੂਬਿਆਂ ''ਚ ਭਾਜਪਾ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

Monday, Oct 09, 2023 - 02:44 PM (IST)

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਚੋਣ ਕਮਿਸ਼ਨ ਦੇ ਐਲਾਨ ਦਾ ਸੋਮਵਾਰ ਨੂੰ ਸੁਆਗਤ ਕੀਤਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਾਰੇ ਸੂਬਿਆਂ 'ਚ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ। ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਦੇ ਐਲਾਨ ਦੇ ਤੁਰੰਤ ਬਾਅਦ ਉਨ੍ਹਾਂ ਨੇ 'ਐਕਸ' ਤੇ ਕੀਤੇ ਇਕ ਪੋਸਟ 'ਚ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਭਾਰੀ ਬਹੁਮਤ ਨਾਲ ਸਾਰੇ ਸੂਬਿਆਂ 'ਚ ਸਰਕਾਰ ਬਣਾਏਗੀ ਅਤੇ ਆਉਣ ਵਾਲੇ 5 ਸਾਲਾਂ ਲਈ ਜਨਤਕ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਕੰਮ ਕਰੇਗੀ।''

PunjabKesari

ਚੋਣ ਕਮਿਸ਼ਨ ਨੇ ਸੋਮਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ। ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ 'ਚ ਵਿਧਾਨ ਸਭਾ ਚੋਣਾਂ ਲਈ ਇਕ ਪੜਾਅ 'ਚ 17 ਨਵੰਬਰ, 23 ਨਵੰਬਰ, 30 ਨਵੰਬਰ ਅਤੇ 7 ਨਵੰਬਰ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਛੱਤੀਸਗੜ੍ਹ 'ਚ 2 ਪੜਾਵਾਂ 'ਚ 7 ਅਤੇ 17 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ 5 ਸੂਬਿਆਂ 'ਚ ਤਿੰਨ ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਨ੍ਹਾਂ ਚੋਣਾਂ 'ਚ ਕਰੀਬ 16 ਕਰੋੜ ਵੋਟਰ ਵੋਟ ਪਾਉਣ ਦੇ ਯੋਗ ਹੋਣਗੇ, ਜੋ ਕੇ ਦੇਸ਼ ਦੇ ਕੁੱਲ ਵੋਟਰਾਂ ਦਾ 6 ਹਿੱਸਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਵਿਧਾਨ ਸਭਾ ਚੋਣਾਂ ਦੀ ਆਖ਼ਰੀ ਲੜੀ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News