ਅਮਰਨਾਥ ਤ੍ਰਾਸਦੀ : ਦਿੱਲੀ ਦੇ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਵੇਗੀ ਕੇਜਰੀਵਾਲ ਸਰਕਾਰ

07/11/2022 4:46:52 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਦੀਆਂ ਦੋ ਮਹਿਲਾ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ 'ਚ ਜਾਨ ਗੁਆ ​​ਦਿੱਤੀ। 8 ਜੁਲਾਈ ਨੂੰ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ ਕਾਰਨ ਘੱਟੋ-ਘੱਟ 16 ਸ਼ਰਧਾਲੂ ਮਾਰੇ ਗਏ ਸਨ, ਜਦਕਿ 30 ਤੋਂ ਵੱਧ ਹਾਲੇ ਵੀ ਲਾਪਤਾ ਹਨ।

PunjabKesari

ਕੇਜਰੀਵਾਲ ਨੇ ਹਿੰਦੀ 'ਚ ਟਵੀਟ ਕੀਤਾ,''ਅਮਰਨਾਥ ਜੀ ਦੀ ਯਾਤਰਾ ਦੌਰਾਨ ਬੱਦਲ ਫਟਣ ਕਾਰਨ ਦਿੱਲੀ ਨਿਵਾਸੀ ਬੀਰਮਤੀ ਜੀ ਅਤੇ ਪ੍ਰਕਾਸ਼ੀ ਜੀ ਦਾ ਦਿਹਾਂਤ ਹੋ ਗਿਆ। ਮੈਂ ਹੁਣੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਿਆ। ਹਰ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਦੇਵਾਂਗੇ। ਉਨ੍ਹਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕਰਾਂਗੇ ਅਤੇ ਮੈਂ ਜੋ ਵੀ ਮਦਦ ਹੋਵੇਗੀ ਕਰਾਂਗੇ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ।'' 43 ਦਿਨਾਂ ਦੀ ਸਾਲਾਨਾ ਅਮਰਨਾਥ ਯਾਤਰਾ 30 ਜੂਨ ਨੂੰ ਜੰਮੂ ਅਤੇ ਕਸ਼ਮੀਰ ਦੇ ਦੋ ਬੇਸ ਕੈਂਪਾਂ (ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿਚ 48 ਕਿਲੋਮੀਟਰ-ਲੰਬੇ ਨੁਨਵਾਨ-ਪਹਿਲਗਾਮ ਅਤੇ ਮੱਧ ਕਸ਼ਮੀਰ ਦੇ ਗਾਂਦੇਰਬਲ 'ਚ 14 ਕਿਲੋਮੀਟਰ-ਲੰਬੇ ਬਾਲਟਾਲ ਰੂਟ) ਤੋਂ ਸ਼ੁਰੂ ਹੋਈ। ਹੁਣ ਤੱਕ 1.13 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫਾਨੀ ਦੀ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ। ਅਮਰਨਾਥ ਯਾਤਰਾ 11 ਅਗਸਤ ਨੂੰ ਸਮਾਪਤ ਹੋਵੇਗੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News